ਚੇਨੱਈ, 3 ਅਪਰੈਲ
ਡੀਐੱਮਕੇ ਸੰਸਦ ਮੈਂਬਰ ਕਨੀਮੋੜੀ ਅੱਜ ਕਰੋਨਾ ਪਾਜ਼ੇਟਿਵ ਹੋ ਗਈ ਹੈ। ਪਾਰਟੀ ਸੂਤਰਾਂ ਨੇ ਦੱਸਿਆ ਕਿ ਉਹ ਇੱਥੇ ਇੱਕ ਹਸਪਤਾਲ ’ਚ ਦਾਖ਼ਲ ਹੈ। ਸੂਤਰਾਂ ਮੁਤਾਬਕ ਕਨੀਮੋੜੀ, ਜੋ ਕਿ 6 ਅਪਰੈਲ ਨੂੰ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਸਰਗਰਮੀ ਨਾਲ ਚੋਣ ਪ੍ਰਚਾਰ ਕਰ ਰਹੀ ਹੈ, ਨੇ ਕਰੋਨਾ ਪਾਜ਼ੇਟਿਵ ਪਾਏ ਜਾਣ ਮਗਰੋਂ ਆਪਣੇ ਸਾਰੇ ਪ੍ਰੋਗਰਾਮ ਰੱਦ ਕਰ ਦਿੱਤੇ ਹਨ। -ਪੀਟੀਆਈ