ਕੋਲਕਾਤਾ, 11 ਫਰਵਰੀ
ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਅੱਜ ਭਾਜਪਾ ਨੂੰ ਚੁਣੌਤੀ ਦਿੰਦਿਆਂ ਕਿਹਾ ਕਿ ਉਹ ਉਨ੍ਹਾਂ ਦੀ ਪਾਰਟੀ ਤ੍ਰਿਣਮੂਲ ਕਾਂਗਰਸ ’ਤੇ ਕੇਂਦਰ ਵੱਲੋਂ ਸੂਬਾ ਸਰਕਾਰ ਨੂੰ ਭੇਜੇ ਫੰਡਾਂ ਦੀ ਗਲਤ ਵਰਤੋਂ ਸਬੰਧੀ ਲਾਏ ਦੋਸ਼ਾਂ ਨੂੰ ਸਾਬਤ ਕਰੇ ਅਤੇ ਜੇ ਉਹ ਅਜਿਹਾ ਕਰਨ ’ਚ ਅਸਫ਼ਲ ਰਹਿੰਦੀ ਹੈ ਤਾਂ ਨਰਿੰਦਰ ਮੋਦੀ ਸਰਕਾਰ ਅਸਤੀਫ਼ਾ ਦੇ ਦੇਵੇ। ਟੀਐੱਮਸੀ ਸੁਪਰੀਮੋ ਨੇ ਦਾਅਵਾ ਕੀਤਾ ਇਸ ਸਮੇਂ ਸੂਬੇ ਦਾ ਦੌਰਾ ਕਰ ਰਹੇ ਭਾਜਪਾ ਆਗੂ ਅਮਿਤ ਸ਼ਾਹ ਵੱਲੋਂ ਵਰਤੀ ਗਈ ਸ਼ਬਦਾਵਲੀ ਤੋਂ ਆਕੜ ਭਰੇ ਵਤੀਰੇ ਦੀ ਝਲਕ ਵਿਖਾਈ ਦਿੰਦੀ ਹੈ, ਜੋ ਕੇਂਦਰੀ ਗ੍ਰਹਿ ਮੰਤਰੀ ਨੂੰ ਸ਼ੋਭਾ ਨਹੀਂ ਦਿੰਦੀ। -ਪੀਟੀਆਈ