ਮੁੰਬਈ: ਸ਼ਿਵ ਸੈਨਾ ਦੇ ਸੰਸਦ ਮੈਂਬਰ ਸੰਜੈ ਰਾਊਤ ਨੇ ਅੱਜ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਕੇਂਦਰੀ ਗ੍ਰਹਿ ਮੰਤਰੀ ਨੂੰ ਅਮਿਤ ਸ਼ਾਹ ਨੂੰ ਇਜ਼ਰਾਇਲੀ ਸਪਾਈਵੇਅਰ ਪੈਗਾਸਸ ਰਾਹੀਂ ਪੱਤਰਕਾਰਾਂ ਸਮੇਤ ਹੋਰ ਲੋਕਾਂ ਦੀ ਕਥਿਤ ਜਾਸੂਸੀ ਦੇ ਮੁੱਦੇ ’ਤੇ ਸਪੱਸ਼ਟੀਕਰਨ ਦੇਣਾ ਚਾਹੀਦਾ ਹੈ। ਰਾਊਤ ਨੇ ਨਵੀਂ ਦਿੱਲੀ ’ਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਅਜਿਹਾ ਲੱਗਦਾ ਹੈ ਕਿ ਦੇਸ਼ ਦੀ ਸਰਕਾਰ ਤੇ ਪ੍ਰਸ਼ਾਸਨ ਕਮਜ਼ੋਰ ਹੈ।