ਨਵੀਂ ਦਿੱਲੀ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਡੂਮਾ ਬੋਕੋ ਨੂੰ ਬੋਤਸਵਾਨਾ ਦਾ ਰਾਸ਼ਟਰਪਤੀ ਚੁਣੇ ਜਾਣ ’ਤੇ ਵਧਾਈ ਦਿੱਤੀ ਹੈ। ਮੋਦੀ ਨੇ ਕਿਹਾ ਕਿ ਉਹ ਦੁਵੱਲੇ ਸਬੰਧ ਹੋਰ ਮਜ਼ਬੂਤ ਬਣਾਉਣ ਲਈ ਉਨ੍ਹਾਂ ਨਾਲ ਰਲ ਕੇ ਕੰਮ ਕਰਨਗੇ। ਅੰਬਰੇਲਾ ਆਫ਼ ਡੈਮੋਕਰੈਟਿਕ ਚੇਂਜ (ਵਿਰੋਧੀ ਧਿਰਾਂ ਦਾ ਗੱਠਜੋੜ) ਦੇ ਉਮੀਦਵਾਰ ਡੂਮਾ ਬੋਕੋ ਨੂੰ ਪਿਛਲੇ ਹਫ਼ਤੇ ਬੋਤਸਵਾਨਾ ਦਾ ਛੇਵਾਂ ਰਾਸ਼ਟਰਪਤੀ ਐਲਾਨਿਆ ਗਿਆ ਸੀ। ਮੋਦੀ ਨੇ ‘ਐਕਸ’ ’ਤੇ ਪਾਈ ਪੋਸਟ ’ਚ ਡੂਮਾ ਨੂੰ ਵਧਾਈ ਦਿੰਦਿਆਂ ਉਨ੍ਹਾਂ ਨੂੰ ਸਫ਼ਲ ਕਾਰਜਕਾਲ ਲਈ ਸ਼ੁੱਭਕਾਮਨਾਵਾਂ ਦਿੱਤੀਆਂ ਹਨ। -ਪੀਟੀਆਈ