ਮਿਦਨਾਪੁਰ, 18 ਮਈ
ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਅੱਜ ਰਸੋਈ ਗੈਸ ਤੇ ਤੇਲ ਦੀਆਂ ਵਧਦੀਆਂ ਕੀਮਤਾਂ ਨੂੰ ਲੈ ਕੇ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ’ਤੇ ਆਮ ਆਦਮੀ ਨੂੰ ‘ਲੁੱਟਣ’ ਦਾ ਦੋਸ਼ ਲਾਇਆ ਹੈ। ਉਨ੍ਹਾਂ ਮੋਦੀ ਸਰਕਾਰ ’ਤੇ ਮਹਿੰਗਾਈ ਵਰਗੇ ਮੁੱਦਿਆਂ ਤੋਂ ਲੋਕਾਂ ਦਾ ਧਿਆਨ ਹਟਾਉਣ ਲਈ ਫਿਰਕੂ ਤਣਾਅ ਪੈਦਾ ਕਰਨ ਦੀ ਕੋਸ਼ਿਸ਼ ਕਰਨ ਦਾ ਦੋਸ਼ ਵੀ ਲਗਾਇਆ। ਮੇਦਨੀਪੁਰ ਕਾਲਜ ਵਿੱਚ ਇੱਕ ਸਮਾਗਮ ਨੂੰ ਸੰਬੋਧਨ ਕਰਦਿਆਂ ਮਮਤਾ ਨੇ ਕਿਹਾ, ‘‘ਕੇਂਦਰ ਸਰਕਾਰ ਰਸੋਈ ਗੈਸ, ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਧਾ ਕੇ ਆਮ ਲੋਕਾਂ ਨੂੰ ਲੁੱਟ ਰਹੀ ਹੈ ਤੇ ਇਨ੍ਹਾਂ ਮੁੱਦਿਆਂ ਤੋਂ ਲੋਕਾਂ ਦਾ ਧਿਆਨ ਹਟਾਉਣ ਲਈ ਫਿਰਕੂ ਤਣਾਅ ਪੈਦਾ ਕਰ ਰਹੀ ਹੈ।’’ -ਪੀਟੀਆਈ