ਨਵੀਂ ਦਿੱਲੀ: ਇਜ਼ਰਾਈਲ ਅਤੇ ਹਮਾਸ ਵਿਚਕਾਰ ਚੱਲ ਰਹੇ ਸੰਘਰਸ਼ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਾਰਡਨ ਦੇ ਸ਼ਾਹ ਅਬਦੁੱਲਾ ਦੂਜੇ ਨਾਲ ਗੱਲਬਾਤ ਕੀਤੀ। ਦੋਵੇਂ ਆਗੂਆਂ ਨੇ ਅਤਿਵਾਦ, ਹਿੰਸਾ ਅਤੇ ਜਾਨੀ ਨੁਕਸਾਨ ਦੇ ਸਬੰਧ ’ਚ ਆਪਣੀ ਚਿੰਤਾ ਸਾਂਝੀ ਕੀਤੀ। ਮੋਦੀ ਨੇ ‘ਐਕਸ’ ’ਤੇ ਕਿਹਾ ਕਿ ਸੁਰੱਖਿਆ ਅਤੇ ਮਾਨਵੀ ਹਾਲਾਤ ਦੇ ਫੌਰੀ ਹੱਲ ਲਈ ਸਾਂਝੀਆਂ ਕੋਸ਼ਿਸ਼ਾਂ ਦੀ ਲੋੜ ਹੈ। -ਪੀਟੀਆਈ