ਲੁੰਬਿਨੀ, 16 ਮਈ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਆਪਣੇ ਨੇਪਾਲ ਦੇ ਹਮਰੁਤਬਾ ਸ਼ੇਰ ਬਹਾਦੁਰ ਦਿਓਬਾ ਨਾਲ ਗੌਤਮ ਬੁੱਧ ਦੇ ਜਨਮ ਸਥਾਨ ਲੁੰਬਿਨੀ ਵਿੱਚ ਦੁਵੱਲੀ ਗੱਲਬਾਤ ਕੀਤੀ। ਇਸ ਮੌਕੇ ਉਨ੍ਹਾਂ ਨੇ ਆਪਸੀ ਸਹਿਯੋਗ ਨੂੰ ਮਜ਼ਬੂਤ ਕਰਨ ਅਤੇ ਬਹੁਪੱਖੀ ਦੁਵੱਲੀ ਭਾਈਵਾਲੀ ਵਿੱਚ ਨਵੇਂ ਖੇਤਰਾਂ ਨੂੰ ਵਿਕਸਤ ਕਰਨ ਦੇ ਤਰੀਕਿਆਂ ਬਾਰੇ ਚਰਚਾ ਕੀਤੀ। ਪ੍ਰਧਾਨ ਮੰਤਰੀ ਮੋਦੀ ਨੇ ਸੱਭਿਆਚਾਰਕ ਅਤੇ ਵਿਦਿਅਕ ਖੇਤਰਾਂ ਵਿੱਚ ਸਹਿਯੋਗ ਲਈ ਛੇ ਸਮਝੌਤਿਆਂ ’ਤੇ ਦਸਤਖਤ ਕੀਤੇ। ਇਸ ਸਬੰਧੀ ਵਿਦੇਸ਼ ਮੰਤਰਾਲੇ ਦੇ ਬੁਲਾਰੇ ਅਰਿੰਦਮ ਬਾਗਚੀ ਨੇ ਟਵੀਟ ਕਰਕੇ ਜਾਣਕਾਰੀ ਦਿੱਤੀ।