ਕੁਸ਼ੀਨਗਰ, 20 ਅਕਤੂਬਰ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਉੱਤਰ ਪ੍ਰਦੇਸ਼ ਦੇ ਕੁਸ਼ੀਨਗਰ ਵਿੱਚ ਅੰਤਰਰਾਸ਼ਟਰੀ ਹਵਾਈ ਅੱਡੇ ਦਾ ਉਦਘਾਟਨ ਕਰਦਿਆਂ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਹਵਾਬਾਜ਼ੀ ਖੇਤਰ ਵਿੱਚ ਨਵੀਂ ਊਰਜਾ ਪਾਉਣ ਲਈ ਕਈ ਕਦਮ ਚੁੱਕੇ ਹਨ। ਕੁਸ਼ੀਨਗਰ ਬੋਧੀਆਂ ਲਈ ਮਹੱਤਵਪੂਰਨ ਤੀਰਥ ਸਥਾਨ ਹੈ। ਇਹ ਉੱਤਰ ਪ੍ਰਦੇਸ਼ ਦਾ ਤੀਜਾ ਅੰਤਰਰਾਸ਼ਟਰੀ ਹਵਾਈ ਅੱਡਾ ਹੈ, ਜੋ ਲਗਭਗ 260 ਕਰੋੜ ਰੁਪਏ ਦੀ ਲਾਗਤ ਨਾਲ 589 ਏਕੜ ’ਤੇ ਬਣਾਇਆ ਗਿਆ ਹੈ।