ਨਵੀਂ ਦਿੱਲੀ, 27 ਜੂਨ
ਕਾਂਗਰਸ ਆਗੂ ਰਾਹੁਲ ਗਾਂਧੀ ਨੇ ਅਗਨੀਪਥ ਯੋਜਨਾ ਦੇ ਮੁੱਦੇ ’ਤੇ ਭਾਜਪਾ ਦੀ ਆਲੋਚਨਾ ਕਰਦਿਆਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ’ਤੇ ਦੋਸ਼ ਲਾਇਆ ਕਿ ਉਹ ਆਪਣੇ ਦੋਸਤਾਂ ਨੂੰ ਦੇਸ਼ ਦੇ ਹਵਾਈ ਅੱਡੇ 50 ਸਾਲਾਂ ਲਈ ਸੌਂਪ ਕੇ ਉਨ੍ਹਾਂ ਨੂੰ ‘ਦੌਲਤਵੀਰ’ ਬਣਾ ਰਹੇ ਹਨ ਜਦਕਿ ਨੌਜਵਾਨਾਂ ਨੂੰ ਚਾਰ ਸਾਲ ਦੇ ਠੇਕੇ ’ਤੇ ‘ਅਗਨੀਵੀਰ’ ਬਣਾਇਆ ਜਾ ਰਿਹਾ ਹੈ। ਜ਼ਿਕਰਯੋਗ ਹੈ ਕਿ ਕਾਂਗਰਸ ਵੱਲੋਂ ਅੱਜ ਸਾਰੇ ਵਿਧਾਨ ਸਭਾ ਹਲਕਿਆਂ ’ਚ ਇਸ ਨਵੀਂ ਫੌਜੀ ਭਰਤੀ ਯੋਜਨਾ ਨੂੰ ਵਾਪਸ ਲੈਣ ਦੀ ਮੰਗ ’ਤੇ ਰੋਸ ਮੁਜ਼ਾਹਰੇ ਕੀਤੇ ਜਾ ਰਹੇ ਹਨ। ਕਾਂਗਰਸ ਆਗੂ ਨੇ ਟਵੀਟ ਕੀਤਾ, ‘ਪ੍ਰਧਾਨ ਮੰਤਰੀ ਆਪਣੇ ਮਿੱਤਰਾਂ ਨੂੰ ਦੇਸ਼ ਦੇ ਹਵਾਈ ਅੱਡੇ 50 ਸਾਲਾਂ ਲਈ ਸੌਂਪ ਕੇ ਉਨ੍ਹਾਂ ਨੂੰ ‘ਦੌਲਤਵੀਰ’ ਬਣਾ ਰਹੇ ਹਨ ਜਦਕਿ ਚਾਰ ਸਾਲ ਦੇ ਠੇਕੇ ’ਤੇ ਨੌਜਵਾਨਾਂ ਨੂੰ ‘ਅਗਨੀਵੀਰ’ ਬਣਾ ਰਹੇ ਹਨ।’ ਉਨ੍ਹਾਂ ਕਿਹਾ, ‘ਕਾਂਗਰਸ ਪਾਰਟੀ ਅੱਜ ਦੇਸ਼ ਭਰ ਵਿੱਚ ਅਗਨੀਪਥ ਖ਼ਿਲਾਫ਼ ਸੱਤਿਆਗ੍ਰਹਿ ਕਰ ਰਹੀ ਹੈ। ਇਹ ਸੱਤਿਆਗ੍ਰਹਿ ਉਦੋਂ ਤੱਕ ਜਾਰੀ ਰਹੇਗਾ ਜਦੋਂ ਤੱਕ ਨੌਜਵਾਨਾਂ ਨੂੰ ਇਨਸਾਫ਼ ਨਹੀਂ ਮਿਲ ਜਾਂਦਾ।’ -ਪੀਟੀਆਈ