ਕੋਪਨਹੈਗਨ, 3 ਮਈ
ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਡੈਨਮਾਰਕ ਦੇ ਪ੍ਰਧਾਨ ਮੰਤਰੀ ਮੇਟੇ ਫਰੈਡਰਿਕਸਨ ਨਾਲ ਮੁਲਾਕਾਤ ਕੀਤੀ ਗਈ। ਸ੍ਰੀ ਮੋਦੀ ਭਾਰਤੀ ਮੂਲ ਦੇ ਲੋਕਾਂ ਨਾਲ ਵੀ ਮਿਲੇ। ਉਨ੍ਹਾਂ ਭਾਰਤ ਮੂਲ ਦੇ ਲੋਕਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਚਾਹੇ ਭਾਰਤ ਵਾਸੀਆਂ ਦੀ ਭਾਸ਼ਾ ਵੱਖ-ਵੱਖ ਹੋਵੇ ਪਰ ਨੈਤਿਕ ਕਦਰਾਂ ਕੀਮਤਾਂ ਕਾਰਨ ਉਨ੍ਹਾਂ ਦੀ ਪਛਾਣ ਭਾਰਤੀ ਵਜੋਂ ਹੀ ਹੁੰਦੀ ਹੈ। ਉਨ੍ਹਾਂ ਕਿਹਾ ਕਿ 21 ਸਦੀ ਦਾ ਭਾਰਤ ਤੇਜ਼ ਗਤੀ ਨਾਲ ਵਿਕਾਸ ਕਰ ਰਿਹਾ ਹੈ। ਉਨ੍ਹਾਂ ਮੇਡ ਇਨ ਕਰੋਨਾ ਵੈਕਸੀਨ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਭਾਰਤ ਵਿਚ ਹਰ ਪਰਿਵਾਰ ਤਕ ਕਰੋਨਾ ਟੀਕਾਕਰਨ ਦੀ ਪਹੁੰਚ ਯਕੀਨੀ ਬਣਾਈ ਗਈ ਹੈ।