ਪੰਜਾਬੀ ਟ੍ਰਿਬਿਊਨ ਵੈੱਬ ਡੈੱਸਕ
ਚੰਡੀਗੜ੍ਹ, 27 ਫਰਵਰੀ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਆਪਣੇ ਮਾਸਿਕ ‘ਮਨ ਕੀ ਬਾਤ’ ਸੰਬੋਧਨ ਵਿੱਚ ਤਨਜ਼ਾਨੀਆ ਦੇ ਭੈਣ-ਭਰਾ ਕਿਲੀ ਅਤੇ ਨੀਮਾ ਪਾਲ ਜ਼ਿਕਰ ਕੀਤਾ, ਜਿਨ੍ਹਾਂ ਦੇ ਵੀਡੀਓ ਭਾਰਤ ਵਿੱਚ ਵਾਇਰਲ ਹੋਏ ਹਨ ਅਤੇ ਉਨ੍ਹਾਂ ਨੂੰ ਤਨਜ਼ਾਨੀਆ ਵਿੱਚ ਭਾਰਤੀ ਹਾਈ ਕਮਿਸ਼ਨਰ ਦੁਆਰਾ ਸਨਮਾਨਿਤ ਕੀਤਾ ਗਿਆ ਹੈ।
ਕਿਲੀ ਪਾਲ ਅਤੇ ਉਸ ਦੀ ਭੈਣ ਨੀਮਾ ਅਕਸਰ ਆਪਣੇ ਆਪ ਨੂੰ ਪ੍ਰਸਿੱਧ ਭਾਰਤੀ ਗੀਤਾਂ ‘ਤੇ ਨੱਚਣ ਦੇ ਵੀਡੀਓ ਪੋਸਟ ਕਰਦੇ ਹਨ। ਸ੍ਰੀ ਮੋਦੀ ਨੇ ਕਿਹਾ,‘ਮੈਂ ਤਨਜ਼ਾਨੀਆ ਦੇ ਭੈਣ-ਭਰਾ ਕਿਲੀ ਅਤੇ ਨੀਮਾ ਦੀ ਸ਼ਲਾਘਾ ਕਰਦਾ ਹਾਂ, ਜਿਨ੍ਹਾਂ ਨੇ ਭਾਰਤ ਦੇ 73ਵੇਂ ਗਣਤੰਤਰ ਦਿਵਸ ਦਾ ਜਸ਼ਨ ਮਨਾਉਣ ਲਈ ਸਾਡਾ ਰਾਸ਼ਟਰੀ ਗੀਤ ਗਾਇਆ। ਉਨ੍ਹਾਂ ਨੂੰ ਹਾਲ ਹੀ ਵਿੱਚ ਭਾਰਤੀ ਹਾਈ ਕਮਿਸ਼ਨ ਦੁਆਰਾ ਵੀ ਸਨਮਾਨਿਤ ਕੀਤਾ ਗਿਆ ਸੀ।’