ਨਵੀਂ ਦਿੱਲੀ, 14 ਜੂਨ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੱਖ-ਵੱਖ ਸਰਕਾਰੀ ਵਿਭਾਗਾਂ ਅਤੇ ਮੰਤਰਾਲਿਆਂ ਨੂੰ ਅਗਲੇ ਡੇਢ ਸਾਲ ‘ਚ 10 ਲੱਖ ਲੋਕਾਂ ਦੀ ਭਰਤੀ ਲਈ ‘ਮਿਸ਼ਨ ਮੋਡ’ ‘ਚ ਕੰਮ ਕਰਨ ਲਈ ਕਿਹਾ ਹੈ। ਪ੍ਰਧਾਨ ਮੰਤਰੀ ਦਫ਼ਤਰ ਨੇ ਅੱਜ ਇਹ ਜਾਣਕਾਰੀ ਦਿੱਤੀ। ਪ੍ਰਧਾਨ ਮੰਤਰੀ ਸਕੱਤਰੇਮ (ਪੀਐੱਮਓ) ਨੇ ਕਿਹਾ ਕਿ ਪ੍ਰਧਾਨ ਮੰਤਰੀ ਦਾ ਇਹ ਨਿਰਦੇਸ਼ ਸਾਰੇ ਸਰਕਾਰੀ ਵਿਭਾਗਾਂ ਅਤੇ ਮੰਤਰਾਲਿਆਂ ‘ਚ ਮਨੁੱਖੀ ਸਰੋਤ ਦੀ ਸਥਿਤੀ ਦੀ ਸਮੀਖਿਆ ਕਰਨ ਤੋਂ ਬਾਅਦ ਆਇਆ ਹੈ। ਸਰਕਾਰ ਨੇ ਇਹ ਫੈਸਲਾ ਬੇਰੁਜ਼ਗਾਰੀ ਦੇ ਮੁੱਦੇ ‘ਤੇ ਵਿਰੋਧੀ ਧਿਰ ਦੀ ਲਗਾਤਾਰ ਆਲੋਚਨਾ ਦਰਮਿਆਨ ਲਿਆ ਹੈ। ਪੀਐਮਓ ਨੇ ਟਵੀਟ ਕੀਤਾ, ‘ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸਾਰੇ ਸਰਕਾਰੀ ਵਿਭਾਗਾਂ ਅਤੇ ਮੰਤਰਾਲਿਆਂ ਵਿੱਚ ਮਨੁੱਖੀ ਸਰੋਤ ਸਥਿਤੀ ਦੀ ਸਮੀਖਿਆ ਕੀਤੀ ਅਤੇ ਸਰਕਾਰ ਨੂੰ ਅਗਲੇ ਡੇਢ ਸਾਲ ਵਿੱਚ ਮਿਸ਼ਨ ਮੋਡ ਵਿੱਚ 10 ਲੱਖ ਲੋਕਾਂ ਦੀ ਭਰਤੀ ਕਰਨ ਦਾ ਨਿਰਦੇਸ਼ ਦਿੱਤਾ।’