ਨਵੀਂ ਦਿੱਲੀ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਹਿੰਦੂਤਵਵਾਦੀ ਵਿਨਾਇਕ ਦਾਮੋਦਰਦਾਸ ਸਾਵਰਕਰ ਨੂੰ ਉਨ੍ਹਾਂ ਦੀ ਬਰਸੀ ’ਤੇ ਸ਼ਰਧਾਂਜਲੀ ਭੇਟ ਕੀਤੀ। ਪ੍ਰਧਾਨ ਮੰਤਰੀ ਮੋਦੀ ਨੇ ਇੱਕ ਟਵੀਟ ਵਿੱਚ ਉਨ੍ਹਾਂ ਦੀ ਇੱਕ ਮਹਾਨ ਆਜ਼ਾਦੀ ਘੁਲਾਟੀਏ ਵਜੋਂ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਉਹ ਕੁਰਬਾਨੀ ਅਤੇ ਦ੍ਰਿੜ੍ਹਤਾ ਦਾ ਪ੍ਰਤੀਕ ਸੀ। ਪ੍ਰਧਾਨ ਮੰਤਰੀ ਨੇ ਕਿਹਾ ਕਿ ਮਾਤ-ਭੂਮੀ ਦੀ ਸੇਵਾ ਲਈ ਸਮਰਪਿਤ ਉਨ੍ਹਾਂ ਦਾ ਜੀਵਨ ਹਮੇਸ਼ਾ ਦੇਸ਼ਵਾਸੀਆਂ ਨੂੰ ਪ੍ਰੇਰਿਤ ਕਰਦਾ ਰਹੇਗਾ। -ਪੀਟੀਆਈ