ਨਵੀਂ ਦਿੱਲੀ, 9 ਅਗਸਤ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਐਤਵਾਰ ਨੂੰ ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ (ਪ੍ਰਧਾਨ ਮੰਤਰੀ-ਕਿਸਾਨ) ਦੀ ਛੇਵੀਂ ਕਿਸ਼ਤ ਤਹਿਤ 8.5 ਕਰੋੜ ਤੋਂ ਵੱਧ ਕਿਸਾਨਾਂ ਨੂੰ 17,100 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ। ਇਸ ਦੇ ਤਹਿਤ ਹਰ ਸਾਲ ਦੋ ਹਜ਼ਾਰ ਰੁਪਏ ਦੀਆਂ ਤਿੰਨ ਕਿਸ਼ਤਾਂ ਵਿੱਚ ਕਿਸਾਨਾਂ ਨੂੰ ਕੁੱਲ ਛੇ ਹਜ਼ਾਰ ਰੁਪਏ ਦੀ ਸਹਾਇਤਾ ਦਿੱਤੀ ਜਾਂਦੀ ਹੈ। ਸ੍ਰੀ ਮੋਦੀ ਨੇ ‘ਖੇਤੀਬਾੜੀ ਬੁਨਿਆਦੀ ਢਾਂਚਾ ਫੰਡ’ ਤਹਿਤ 1 ਲੱਖ ਕਰੋੜ ਰੁਪਏ ਦੀ ਵਿੱਤ ਪੈਕੇਜ ਦਾ ਸਹੂਲਤ ਦਾ ਉਦਘਾਟਨ ਵੀ ਕੀਤਾ।ਪ੍ਰਧਾਨ ਮੰਤਰੀ ਨੇ ਵੀਡੀਓ ਕਾਨਫਰੰਸਿੰਗ ਰਾਹੀਂ ਕਿਸਾਨਾਂ ਨੂੰ ਸੰਬੋਧਿਤ ਕੀਤਾ। ਇਸ ਵਿੱਚ ਦੇਸ਼ ਭਰ ਦੇ ਕਿਸਾਨ, ਸਹਿਕਾਰੀ ਸਭਾਵਾਂ ਅਤੇ ਨਾਗਰਿਕ ਸ਼ਾਮਲ ਹੋਏ। ਕੇਂਦਰੀ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਨਰਿੰਦਰ ਸਿੰਘ ਤੋਮਰ ਵੀ ਇਸ ਸਮਾਗਮ ਵਿੱਚ ਸ਼ਾਮਲ ਹੋਏ। ਮੰਤਰੀ ਮੰਡਲ ਨੇ 1 ਲੱਖ ਕਰੋੜ ਰੁਪਏ ਦੇ ‘ਖੇਤੀਬਾੜੀ ਬੁਨਿਆਦੀ ਢਾਂਚਾ ਫੰਡ’ ਤਹਿਤ ਵਿੱਤ ਸਹੂਲਤ ਲਈ ਯੋਜਨਾ ਨੂੰ ਮਨਜ਼ੂਰੀ ਦੇ ਦਿੱਤੀ ਹੈ।