ਨਵੀਂ ਦਿੱਲੀ, 11 ਜਨਵਰੀ
ਦੇਸ਼ ਵਿੱਚ ਕੋਵਿਡ-19 ਤੇ ਓਮੀਕਰੋਨ ਦੇ ਵਧਦੇ ਮਾਮਲਿਆਂ ਦੇ ਮੱਦੇਨਜ਼ਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੀਰਵਾਰ ਨੂੰ ਸਾਰੇ ਰਾਜਾਂ ਦੇ ਮੁੱਖ ਮੰਤਰੀਆਂ ਨਾਲ ਮੀਟਿੰਗ ਕਰ ਸਕਦੇ ਹਨ। ਵਾਇਰਸ ਦੇ ਤੇਜ਼ੀ ਨਾਲ ਵੱਧ ਰਹੇ ਮਾਮਲਿਆਂ ਨੂੰ ਦੇਖਦੇ ਹੋਏ ਦੇਸ਼ ਦੇ ਵੱਖ-ਵੱਖ ਹਿੱਸਿਆਂ ‘ਚ ਨਵੀਆਂ ਪਾਬੰਦੀਆਂ ਲਗਾਈਆਂ ਗਈਆਂ ਹਨ।