ਨਵੀਂ ਦਿੱਲੀ, 8 ਅਗਸਤ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਪੀਐੱਮ ਕਿਸਾਨ ਸੰਮਾਨ ਨਿਧੀ ਯੋਜਨਾ ਦੀ ਅਗਲੀ ਕਿਸ਼ਤ ਭਲਕੇ ਜਾਰੀ ਕਰਨਗੇ। ਇਸ ਯੋਜਨਾ ਤਹਿਤ ਯੋਗ ਲਾਭਪਾਤਰੀ ਕਿਸਾਨ ਪਰਿਵਾਰਾਂ ਨੂੰ 6-6 ਹਜ਼ਾਰ ਰੁਪਏ ਦੀ ਸਾਲਾਨਾ ਸਹਾਇਤਾ ਚਾਰ ਮਾਸਿਕ ਕਿਸ਼ਤਾਂ ’ਚ ਦਿੱਤੀ ਜਾਂਦੀ ਹੈ। ਪ੍ਰਧਾਨ ਮੰਤਰੀ ਦਫ਼ਤਰ ਮੁਤਾਬਕ ਸ੍ਰੀ ਮੋਦੀ ਭਲਕੇ ਸਾਢੇ 12 ਵਜੇ ਵੀਡੀਓ ਕਾਨਫਰੰਸਿੰਗ ਰਾਹੀਂ ਯੋਜਨਾ ਤਹਿਤ ਅਗਲੀ ਕਿਸ਼ਤ ਜਾਰੀ ਕਰਨਗੇ। ਇਸ ਤਹਿਤ 9.75 ਕਰੋੜ ਤੋਂ ਵੱਧ ਕਿਸਾਨ ਪਰਿਵਾਰਾਂ ਨੂੰ 19,500 ਕਰੋੜ ਰੁਪਏ ਤੋਂ ਜ਼ਿਆਦਾ ਦੀ ਰਕਮ ਉਨ੍ਹਾਂ ਦੇ ਬੈਂਕ ਖ਼ਾਤਿਆਂ ’ਚ ਸਿੱਧੇ ਟਰਾਂਸਫਰ ਕੀਤੀ ਜਾਵੇਗੀ। ਇਸ ਮੌਕੇ ਪ੍ਰਧਾਨ ਮੰਤਰੀ ਕਿਸਾਨਾਂ ਨਾਲ ਗੱਲਬਾਤ ਦੇ ਨਾਲ ਨਾਲ ਦੇਸ਼ ਨੂੰ ਵੀ ਸੰਬੋਧਨ ਕਰਨਗੇ। ਪ੍ਰਧਾਨ ਮੰਤਰੀ ਦਫ਼ਤਰ ਮੁਤਾਬਕ ਹੁਣ ਤੱਕ 1.38 ਲੱਖ ਕਰੋੜ ਰੁਪਏ ਦੀ ਸੰਮਾਨ ਰਾਸ਼ੀ ਕਿਸਾਨ ਪਰਿਵਾਰਾਂ ਨੂੰ ਤਬਦੀਲ ਕੀਤੀ ਜਾ ਚੁੱਕੀ ਹੈ। -ਪੀਟੀਆਈ