ਨਵੀਂ ਦਿੱਲੀ, 15 ਸਤੰਬਰ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਸ਼ੰਘਾਈ ਸਹਿਯੋਗ ਸੰਗਠਨ (ਐੱਸਸੀਓ) ਦੀ ਬੈਠਕ ‘ਚ ਹਿੱਸਾ ਲੈਣ ਲਈ ਉਜ਼ਬੇਕਿਸਤਾਨ ‘ਚ ਸਮਰਕੰਦ ਲਈ ਰਵਾਨਾ ਹੋਣ ਤੋਂ ਪਹਿਲਾਂ ਭਾਰਤ ਨੇ ਅੱਜ ਕਿਹਾ ਕਿ ਸਮੂਹ ਦੀ ਬੈਠਕ ‘ਚ ਵਪਾਰ, ਸੰਪਰਕ, ਖੇਤਰੀ ਸਹਿਯੋਗ ਸਮੇਤ ਭਖਦੇ ਮੁੱਦਿਆਂ ‘ਤੇ ਚਰਚਾ ਹੋਣ ਦੀ ਸੰਭਾਵਨਾ ਹੈ। ਵਿਦੇਸ਼ ਸਕੱਤਰ ਵਿਨੈ ਮੋਹਨ ਕਵਾਤੜਾ ਨੇ ਪੱਤਰਕਾਰਾਂ ਨੂੰ ਦੱਸਿਆ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਉਜ਼ਬੇਕਿਸਤਾਨ ਦੇ ਰਾਸ਼ਟਰਪਤੀ ਸ਼ਵਕਤ ਮਿਰਜ਼ਿਓਯੇਵ ਦੇ ਸੱਦੇ ‘ਤੇ ਐਸਸੀਓ ਦੇ ਰਾਜ ਮੁਖੀਆਂ ਦੀ ਕੌਂਸਲ ਦੀ 22ਵੀਂ ਮੀਟਿੰਗ ਵਿੱਚ ਸ਼ਾਮਲ ਹੋਣ ਲਈ ਅੱਜ ਰਾਤ ਸਮਰਕੰਦ ਪਹੁੰਚਣਗੇ।