ਨਵੀਂ ਦਿੱਲੀ, 2 ਜੂਨ
ਦੇਸ਼ ਵਿੱਚ ਅੱਗ ਲੱਗਣ ਦੀਆਂ ਵੱਖ-ਵੱਖ ਘਟਨਾਵਾਂ ਵਿਚਾਲੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਅਤਿ ਦੀ ਗਰਮੀ ਅਤੇ ਲੂ ਕਾਰਨ ਪੈਦਾ ਹੋਈ ਸਥਿਤੀ ਦੀ ਸਮੀਖਿਆ ਕੀਤੀ ਅਤੇ ਹਸਪਤਾਲਾਂ ਤੇ ਹੋਰ ਜਨਤਕ ਥਾਵਾਂ ’ਤੇ ਸੁਰੱਖਿਆ ਪ੍ਰਬੰਧ ਦਰੁਸਤ ਕਰਨ ਦੀ ਲੋੜ ’ਤੇ ਜ਼ੋਰ ਦਿੱਤਾ। ਲੋਕ ਸਭਾ ਚੋਣਾਂ ਦੇ ਆਖਰੀ ਗੇੜ ਦਾ ਮਤਦਾਨ ਪੂਰਾ ਹੋਣ ਤੋਂ ਅਗਲੇ ਹੀ ਦਿਨ ਪ੍ਰਧਾਨ ਮੰਤਰੀ ਨੇ ਕਈ ਮੀਟਿੰਗਾਂ ਦੀ ਪ੍ਰਧਾਨਗੀ ਕੀਤੀ। ਉਨ੍ਹਾਂ ਉੱਤਰ-ਪੂਰਬੀ ਸੂਬਿਆਂ ਵਿੱਚ ਚੱਕਰਵਾਤ ਰੇਮਲ ਕਾਰਨ ਪੈਦਾ ਹੋਏ ਹੜ੍ਹਾਂ ਵਾਲੇ ਹਾਲਾਤ ਦੀ ਸਮੀਖਿਆ ਕੀਤੀ ਅਤੇ ਅਗਲੀ ਸਰਕਾਰ ਦੇ 100 ਦਿਨਾਂ ਦੇ ਪ੍ਰੋਗਰਾਮ ਦੇ ਏਜੰਡੇ ਦੀ ਸਮੀਖਿਆ ਲਈ ਇਕ ਲੰਬੇ ਮੰਥਨ ਸੈਸ਼ਨ ਵਿੱਚ ਵੀ ਹਿੱਸਾ ਲਿਆ। -ਪੀਟੀਆਈ