ਨਵੀਂ ਦਿੱਲੀ: ਪ੍ਰਧਾਨ ਮੰਤਰੀ ਨਰਿੰਦਰ ਮੋਦੀ 10 ਦਸੰਬਰ ਨੂੰ ਸੰਸਦ ਦੀ ਨਵੀਂ ਇਮਾਰਤ ਦਾ ਨੀਂਹ ਪੱਥਰ ਰੱਖਣਗੇ। ਲੋਕ ਸਭਾ ਸਪੀਕਰ ਓਮ ਬਿਰਲਾ ਨੇ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ਨਵੀਂ ਇਮਾਰਤ ਦਾ ਰਕਬਾ 64,500 ਸਕੁਏਅਰ ਮੀਟਰ ਤੱਕ ਫੈਲਿਆ ਹੈ ਅਤੇ ਇਸ ਦੀ ਉਸਾਰੀ ’ਤੇ ਅੰਦਾਜ਼ਨ 971 ਕਰੋੜ ਰੁਪਏ ਦਾ ਖ਼ਰਚਾ ਆਵੇਗਾ। ਨਵੀਂ ਪ੍ਰਸਤਾਵਿਤ ਇਮਾਰਤ ਦੇ ਵੇਰਵੇ ਸਾਂਝੇ ਕਰਦਿਆਂ ਸ੍ਰੀ ਬਿਰਲਾ ਨੇ ਦੱਸਿਆ, ‘‘ਲੋਕਤੰਤਰ ਦੇ ਮੌਜੂਦਾ ਮੰਦਰ ਨੂੰ 100 ਸਾਲ ਪੂਰੇ ਹੋਣ ਜਾ ਰਹੇ ਹਨ। ਇਹ ਦੇਸ਼ਵਾਸੀਆਂ ਲਈ ਮਾਣ ਵਾਲੀ ਗੱਲ ਹੈ ਕਿ ਨਵੀਂ ਸੰਸਦ ਦਾ ਨਿਰਮਾਣ ਆਪਣੇ ਲੋਕਾਂ ਵੱਲੋਂ ਕੀਤਾ ਜਾਵੇਗਾ ਜੋ ਆਤਮ-ਨਿਰਭਰ ਭਾਰਤ ਦੀ ਪ੍ਰਮੁੱਖ ਮਿਸਾਲ ਹੈ।’’ ਉਨ੍ਹਾਂ ਪ੍ਰਧਾਨ ਮੰਤਰੀ ਨੂੰ ਸਮਾਗਮ ਲਈ ਅੱਜ ਰਸਮੀ ਸੱਦਾ ਦਿੱਤਾ। ਉਨ੍ਹਾਂ ਕਿਹਾ ਕਿ ਨਵੀਂ ਇਮਾਰਤ ’ਤੇ ਭੂਚਾਲ ਦਾ ਅਸਰ ਨਹੀਂ ਹੋਵੇਗਾ ਅਤੇ 2 ਹਜ਼ਾਰ ਸਿੱਧੇ ਅਤੇ 9 ਹਜ਼ਾਰ ਵਿਅਕਤੀ ਅਸਿੱਧੇ ਤੌਰ ’ਤੇ ਇਸ ਦੀ ਉਸਾਰੀ ’ਚ ਸ਼ਾਮਲ ਹੋਣਗੇ। ਉਨ੍ਹਾਂ ਕਿਹਾ ਕਿ ਨਵੀਂ ਇਮਾਰਤ ਅੰਦਰ 1,224 ਸੰਸਦ ਮੈਂਬਰ ਇਕੱਠਿਆਂ ਬੈਠ ਸਕਣਗੇ ਜਦਕਿ ਦੋਵੇਂ ਸਦਨਾਂ ਦੇ ਸਾਰੇ ਸੰਸਦ ਮੈਂਬਰਾਂ ਲਈ ਨਵਾਂ ਦਫ਼ਤਰੀ ਕੰਪਲੈਕਸ ਮੌਜੂਦਾ ਸ਼੍ਰਮ ਸ਼ਕਤੀ ਭਵਨ ਵਿਖੇ ਉਸਾਰਿਆ ਜਾਵੇਗਾ। ਸ੍ਰੀ ਬਿਰਲਾ ਨੇ ਕਿਹਾ ਕਿ ਮੌਜੂਦਾ ਸੰਸਦ ਭਵਨ ਨੂੰ ਸਾਂਭ ਕੇ ਰੱਖਿਆ ਜਾਵੇਗਾ ਕਿਉਂਕਿ ਇਹ ਮੁਲਕ ਦੀ ਪੁਰਾਤਨ ਸੰਪਤੀ ਹੈ। ਉਨ੍ਹਾਂ ਕਿਹਾ ਕਿ ਨੀਂਹ ਪੱਥਰ ਸਮਾਗਮ ਦੌਰਾਨ ਸਾਰੀਆਂ ਸਿਆਸੀ ਪਾਰਟੀਆਂ ਨੂੰ ਸੱਦੇ ਦਿੱਤੇ ਜਾਣਗੇ। ਉਂਜ ਕੋਵਿਡ ਨਾਲ ਸਬੰਧਤ ਦਿਸ਼ਾ-ਨਿਰਦੇਸ਼ਾਂ ਦਾ ਪਾਲਣ ਵੀ ਯਕੀਨੀ ਬਣਾਇਆ ਜਾਵੇਗਾ।
ਮੋਦੀ 10 ਨੂੰ ਰੱਖਣਗੇ ਸੰਸਦ ਦੀ ਨਵੀਂ ਇਮਾਰਤ ਦਾ ਨੀਂਹ ਪੱਥਰ
* ਕਿਸਾਨਾਂ ਨੇ ਮੌਨ ਧਾਰ ਕੇ ਸਰਕਾਰ ਤੋਂ ਜਵਾਬ ਮੰਗਿਆ * ਚਾਰ ਘੰਟੇ ਤੋਂ ਵੱਧ ਸਮੇਂ ਤੱਕ ਚੱਲੀ ਪੰਜਵੇਂ ਗੇੜ ਦੀ ਬੈਠਕ ਵੀ ਬੇਸਿੱਟਾ * ਕੇਂਦਰ ਨੇ 9 ਦਸੰਬਰ ਨੂੰ ਮੁੜ ਸੱਦੀ ਬੈਠਕ * ਕਿਸਾਨ ਜਥੇਬੰਦੀਆਂ ਅੱਜ ਬਣਾਉਣਗੀਆਂ ਅਗਲੀ ਰਣਨੀਤੀ * ਖੇਤੀ ਕਾਨੂੰਨ ਰੱਦ ਕਰਨ ’ਤੇ ਅੜੇ * 8 ਨੂੰ ਭਾਰਤ ਬੰਦ ਦਾ ਸੱਦਾ ਕਾਇਮ
‘ਪੰਜਾਬੀ ਟ੍ਰਿਬਿਊਨ’ ਪੰਜਾਬ ਦਾ ਮਿਆਰੀ ਅਖ਼ਬਾਰ ਅਤੇ ਟ੍ਰਿਬਿਊਨ ਟਰੱਸਟ ਦਾ ਇੱਕ ਅਹਿਮ ਪ੍ਰਕਾਸ਼ਨ ਹੈ। ਟ੍ਰਿਬਿਊਨ ਅਖ਼ਬਾਰ ਸਮੂਹ ਦਾ ਬੂਟਾ ਪੰਜਾਬ ਤੇ ਭਾਰਤ ਦੇ ਮਹਾਨ ਸਪੂਤ ਸਰਦਾਰ ਦਿਆਲ ਸਿੰਘ ਮਜੀਠੀਆ ਨੇ 2 ਫਰਵਰੀ 1881 ਨੂੰ ਲਾਹੌਰ ਵਿੱਚ ਅੰਗਰੇਜ਼ੀ ਅਖ਼ਬਾਰ ‘ਦਿ ਟ੍ਰਿਬਿਊਨ’ ਆਰੰਭ ਕਰਕੇ ਲਾਇਆ ਸੀ।
‘ਪੰਜਾਬੀ ਟ੍ਰਿਬਿਊਨ’ ਦੀ ਪ੍ਰਕਾਸ਼ਨਾ 15 ਅਗਸਤ 1978 ਤੋਂ ਸ਼ੁਰੂ ਹੋਈ ਸੀ ਅਤੇ ਇਸ ਨੂੰ ਨਿੱਗਰ ਤੇ ਨਿਰਪੱਖ ਸੋਚ ਦਾ ਪਹਿਰੇਦਾਰ ਮੰਨਿਆ ਜਾਂਦਾ ਹੈ। ਸਨਸਨੀਖੇਜ਼ ਭਾਸ਼ਾ ਤੇ ਵਿਚਾਰਾਂ ਤੋਂ ਗੁਰੇਜ਼ ਕਰਨਾ ਅਤੇ ਲੋਕਾਂ ਨੂੰ ਦਰਪੇਸ਼ ਮੁਸ਼ਕਲਾਂ ਤੇ ਸਮੱਸਿਆਵਾਂ ਨੂੰ ਸੁਚਾਰੂ ਢੰਗ ਨਾਲ ਅੱਗੇ ਲਿਆਉਣਾ ‘ਪੰਜਾਬੀ ਟ੍ਰਿਬਿਊਨ’ ਦਾ ਅਕੀਦਾ ਰਿਹਾ ਹੈ।
‘ਪੰਜਾਬੀ ਟ੍ਰਿਬਿਊਨ’ ਦੀ ਪ੍ਰਕਾਸ਼ਨਾ ਨਾਲ ਨਵੀਂ ਤਰਜ਼ ਵਾਲੀ ਪੰਜਾਬੀ ਪੱਤਰਕਾਰੀ ਦੀ ਸ਼ੁਰੂਆਤ ਹੋਈ ਸੀ। ਸਮੇਂ ਨਾਲ ਬਹੁਤ ਕੁਝ ਬਦਲ ਗਿਆ ਹੈ ਪਰ ਟ੍ਰਿਬਿਊਨ ਸਮੂਹ ਵੱਲੋਂ ਪੱਤਰਕਾਰੀ ਵਿੱਚ ਸੰਦਲੀ ਪੈੜਾਂ ਪਾਉਣ ਦੀ ਪਿਰਤ ਜਿਉਂ ਦੀ ਤਿਉਂ ਕਾਇਮ ਹੈ।
Copyright @2023 All Right Reserved – Designed and Developed by Sortd