ਕਨੌਜ, 10 ਮਈ
ਯੂਪੀ ’ਚ ‘ਇੰਡੀਆ’ ਗੱਠਜੋੜ ਦਾ ਤੂਫ਼ਾਨ ਆਉਣ ਦਾ ਦਾਅਵਾ ਕਰਦਿਆਂ ਕਾਂਗਰਸ ਆਗੂ ਰਾਹੁਲ ਗਾਂਧੀ ਨੇ ਕਿਹਾ ਕਿ ਐਤਕੀਂ ਨਰਿੰਦਰ ਮੋਦੀ ਪ੍ਰਧਾਨ ਮੰਤਰੀ ਦੇ ਅਹੁਦੇ ’ਤੇ ਨਹੀਂ ਬੈਠਣਗੇ। ਸਮਾਜਵਾਦੀ ਪਾਰਟੀ ਮੁਖੀ ਅਖਿਲੇਸ਼ ਯਾਦਵ ਨਾਲ ਕਨੌਜ ’ਚ ਰੈਲੀ ਨੂੰ ਸੰਬੋਧਨ ਕਰਦਿਆਂ ਰਾਹੁਲ ਨੇ ਕਿਹਾ,‘ਤੁਸੀਂ ਲਿਖ ਕੇ ਗਾਰੰਟੀ ਲੈ ਲਓ ਕਿ ਨਰਿੰਦਰ ਮੋਦੀ ਐਤਕੀਂ ਪ੍ਰਧਾਨ ਮੰਤਰੀ ਨਹੀਂ ਬਣਨ ਜਾ ਰਹੇ ਹਨ। ਉਨ੍ਹਾਂ ਦਾ ਕੰਮ ਖ਼ਤਮ ਹੋਇਆ।’’ ਕਨੌਜ ਤੋਂ ਅਖਿਲੇਸ਼ ਯਾਦਵ ਖੁਦ ਚੋਣ ਲੜ ਰਹੇ ਹਨ। ਭਾਜਪਾ ਦੇ ਚੋਣ ਹਾਰਨ ਦੀ ਭਵਿੱਖਬਾਣੀ ਕਰਦਿਆਂ ਰਾਹੁਲ ਨੇ ਕਿਹਾ,‘‘ਆਪ ਲਿਖ ਕੇ ਲੇ ਲੋ। ਮੋਦੀ ਚੁਨਾਵ ਹਾਰਨ ਵਾਲੇ ਹੈਂ।’’