ਵਾਰਾਨਸੀ, 11 ਜੂਨ
ਪ੍ਰਧਾਨ ਮੰਤਰੀ ਨਰਿੰਦਰ ਮੋਦੀ 18 ਜੂਨ ਨੂੰ ਆਪਣੇ ਸੰਸਦੀ ਖੇਤਰ ਵਾਰਾਨਸੀ ਆਉਣਗੇ। ਤੀਜੀ ਵਾਰ ਪ੍ਰਧਾਨ ਮੰਤਰੀ ਵਜੋਂ ਸਹੁੰ ਚੁੱਕਣ ਤੋਂ ਬਾਅਦ ਸ੍ਰੀ ਮੋਦੀ ਦਾ ਆਪਣੇ ਸੰਸਦੀ ਖੇਤਰ ਵਾਰਾਨਸੀ ਦਾ ਇਹ ਪਹਿਲਾ ਦੌਰਾ ਹੋਵੇਗਾ। ਕਾਸ਼ੀ ਖੇਤਰ ਦੇ ਭਾਜਪਾ ਪ੍ਰਧਾਨ ਦਿਲੀਪ ਪਟੇਲ ਨੇ ਕਿਹਾ ਕਿ ਪ੍ਰਧਾਨ ਮੰਤਰੀ 18 ਜੂਨ ਨੂੰ ਆਪਣੇ ਇਕ ਦਿਨ ਦੇ ਦੌਰੇ ‘ਤੇ ਵਾਰਾਨਸੀ ਆ ਰਹੇ ਹਨ। ਇਸ ਦੌਰਾਨ ਉਹ ਕਿਸਾਨਾਂ ਨੂੰ ਸੰਬੋਧਨ ਕਰਨਗੇ।