ਨਵੀਂ ਦਿੱਲੀ: ਕੇਂਦਰ ਸਰਕਾਰ ਨੇ ਅਰਬਪਤੀ ਮੁਕੇਸ਼ ਅੰਬਾਨੀ ਦੀ ਸੁਰੱਖਿਆ ’ਚ ਵਾਧਾ ਕਰਦਿਆਂ ਉਸ ਨੂੰ ਸਿਖਰਲੇ ਵਰਗ ਦੀ ‘ਜ਼ੈੱਡ ਪਲੱਸ’ ਸੁਰੱਖਿਆ ਮੁਹੱਈਆ ਕਰ ਦਿੱਤੀ ਹੈ। ਅਧਿਕਾਰੀਆਂ ਨੇ ਦੱਸਿਆ ਕਿ ਇਹ ਫ਼ੈਸਲਾ ਕੇਂਦਰੀ ਖੁਫੀਆ ਤੇ ਸੁਰੱਖਿਆ ਏਜੰਸੀਆਂ ਤੋਂ ਮਿਲੀਆਂ ਜਾਣਕਾਰੀਆਂ ਦੇ ਆਧਾਰ ’ਤੇ ਲਿਆ ਗਿਆ ਹੈ। ਅਧਿਕਾਰੀਆਂ ਨੇ ਦੱਸਿਆ, ‘ਮੁਕੇਸ਼ ਅੰਬਾਨੀ ਦੀ ਸੁਰੱਖਿਆ ਵਧਾ ਕੇ ਸਿਖਰਲੇ ਵਰਗ ‘ਜ਼ੈੱਡ ਪਲੱਸ’ ਦੀ ਕਰ ਦਿੱਤੀ ਗਈ ਹੈ। ਕੇਂਦਰੀ ਗ੍ਰਹਿ ਮੰਤਰਾਲੇ ਨੇ ਕੇਂਦਰੀ ਖੁਫੀਆ ਤੇ ਸੁਰੱਖਿਆ ਏਜੰਸੀਆਂ ਤੋਂ ਹਾਸਲ ਜਾਣਕਾਰੀ ਤੋਂ ਬਾਅਦ ਇਸ ਸਬੰਧੀ ਸਿਫਾਰਸ਼ ਕੀਤੀ ਹੈ।’ -ਪੀਟੀਆਈ