ਲਖਨਊ/ਗੁਰੂਗ੍ਰਾਮ: ਸਮਾਜਵਾਦੀ ਪਾਰਟੀ ਦੇ ਸੰਸਥਾਪਕ ਮੁਲਾਇਮ ਸਿੰਘ ਯਾਦਵ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ ਅਤੇ ਉਹ ਹਾਲੇ ਵੀ ਗੁਰੂਗ੍ਰਾਮ ਵਿੱਚ ਮੇਦਾਂਤਾ ਹਸਪਤਾਲ ਦੇ ਆਈਸੀਯੂ ਵਿੱਚ ਦਾਖਲ ਹਨ। ਹਸਪਤਾਲ ਵੱਲੋਂ ਇੱਕ ਹੈਲਥ ਬੁਲੇਟਿਨ ਵਿੱਚ ਦੱਸਿਆ ਗਿਆ, ‘‘ਮੁਲਾਇਮ ਸਿੰਘ ਯਾਦਵ ਦੀ ਹਾਲਤ ਹਾਲੇ ਵੀ ਨਾਜ਼ੁਕ ਹੈ ਅਤੇ ਉਨ੍ਹਾਂ ਨੂੰ ਜੀਵਨ ਰੱਖਿਅਕ ਦਵਾਈਆਂ ਦਿੱਤੀਆਂ ਜਾ ਰਹੀਆਂ ਹਨ।’’ ਮੁਲਾਇਮ ਯਾਦਵ (82) ਨੂੰ ਲੰਘੇ ਐਤਵਾਰ ਨੂੰ ਹਸਪਤਾਲ ’ਚ ਦਾਖਲ ਕਰਵਾਇਆ ਗਿਆ ਸੀ। -ਪੀਟੀਆਈ