ਮੁੰਬਈ (ਮਹਾਰਾਸ਼ਟਰ), 8 ਸਤੰਬਰ
ਮੁੰਬਈ ਪੁਲੀਸ ਨੇ ਆਂਧਰਾ ਪ੍ਰਦੇਸ਼ ਦੇ ਸੰਸਦ ਮੈਂਬਰ ਦੇ ਨਿੱਜੀ ਸਹਾਇਕ (ਪੀਏ) ਦੱਸ ਕੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਮੁੰਬਈ ਫੇਰੀ ਦੌਰਾਨ ਸੁਰੱਖਿਆ ਦੀ ਛਤਰੀ ਨੂੰ ਤੋੜਨ ਵਾਲੇ ਨੂੰ ਗ੍ਰਿਫਤਾਰ ਕੀਤਾ ਹੈ। ਮਹਾਰਾਸ਼ਟਰ ਦੇ ਧੂਲੇ ਦੇ ਰਹਿਣ ਵਾਲੇ ਹੇਮੰਤ ਪਵਾਰ ਨੂੰ ਸੋਮਵਾਰ ਨੂੰ ਮਾਲਾਬਾਰ ਹਿੱਲ ਪੁਲੀਸ ਨੇ ਗ੍ਰਿਫਤਾਰ ਕਰਨ ਤੋਂ ਬਾਅਦ ਮੰਗਲਵਾਰ ਨੂੰ ਅਦਾਲਤ ਨੇ ਪੰਜ ਦਿਨ ਦੀ ਪੁਲੀਸ ਹਿਰਾਸਤ ਵਿੱਚ ਭੇਜ ਦਿੱਤਾ ਹੈ। ਪੁਲੀਸ ਅਨੁਸਾਰ ਮੁਲਜ਼ਮ ਮਹਾਰਾਸ਼ਟਰ ਦੇ ਮੁੱਖ ਮੰਤਰੀ ਏਕਨਾਥ ਸ਼ਿੰਦੇ ਅਤੇ ਉਨ੍ਹਾਂ ਦੇ ਡਿਪਟੀ ਦੇਵੇਂਦਰ ਫੜਨਵੀਸ ਦੇ ਘਰਾਂ ਦੇ ਬਾਹਰ ਵੀ ਆਪਣੇ ਆਪ ਨੂੰ ਗ੍ਰਹਿ ਮੰਤਰਾਲੇ ਦੇ ਮੈਂਬਰ ਵਜੋਂ ਪੇਸ਼ ਕਰਦਾ ਰਿਹਾ ਹੈ। ਉਸ ਨੂੰ ਦੋਵਾਂ ਥਾਵਾਂ ‘ਤੇ ਦੇਖਿਆ ਗਿਆ ਜਿੱਥੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਸਮਾਗਮ ਹੋਏ ਸਨ।