ਮੁੰਬਈ, 21 ਅਗਸਤ
ਭਗੌੜੇ ਅਪਰਾਧੀ ਦਾਊਦ ਇਬਰਾਹੀਮ ਦੇ ਜੇਲ੍ਹ ਵਿਚ ਬੰਦ ਭਰਾ ਇਕਬਾਲ ਕਾਸਕਰ ਨੂੰ ਛਾਤੀ ਵਿਚ ਦਰਦ ਦੀ ਸ਼ਿਕਾਇਤ ਤੋਂ ਬਾਅਦ ਮੁੰਬਈ ਦੇ ਸਰਕਾਰੀ ਜੇਜੇ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਹੈ। ਕਾਸਕਰ ਨੂੰ ਨਵੀਂ ਮੁੰਬਈ ਦੀ ਤਲੋਜਾ ਜੇਲ੍ਹ ਤੋਂ ਸ਼ਨਿਚਰਵਾਰ ਨੂੰ ਹਸਪਤਾਲ ਲਿਜਾਇਆ ਗਿਆ ਸੀ ਅਤੇ ਦਿਲ ਵਿਭਾਗ ਵਿੱਚ ਉਸ ਦਾ ਇਲਾਜ ਚੱਲ ਰਿਹਾ ਹੈ।