ਮੁੰਬਈ: ਮੁੰਬਈ ਆਵਾਜਾਈ ਪੁਲੀਸ ਨੂੰ ਫਿਲਮ ਅਦਾਕਾਰ ਸਲਮਾਨ ਖ਼ਾਨ ਖ਼ਿਲਾਫ਼ ਧਮਕੀ ਭਰਿਆ ਸੰਦੇਸ਼ ਭਰਿਆ ਮਿਲਿਆ ਹੈ, ਜਿਸ ਵਿੱਚ ਅਦਾਕਾਰ ਤੋਂ ਪੰਜ ਕਰੋੜ ਰੁਪਏ ਦੀ ਫਿਰੌਤੀ ਦੀ ਮੰਗ ਕੀਤੀ ਗਈ ਹੈ। ਵਰਲੀ ਪੁਲੀਸ ਨੇ ਭਾਰਤੀ ਨਿਆਂ ਸੰਹਿਤਾ ਤਹਿਤ ਕੇਸ ਦਰਜ ਕਰ ਕੇ ਮਾਮਲੇ ਦੀ ਜਾਂਚ ਵਿੱਢ ਦਿੱਤੀ ਹੈ। ਸਲਮਾਨ ਨੂੰ ਇਸ ਤੋਂ ਪਹਿਲਾਂ ਲਾਰੈਂਸ ਬਿਸ਼ਨੋਈ ਗਰੋਹ ਤੋਂ ਵੀ ਜਾਨੋਂ ਮਾਰਨ ਦੀਆਂ ਧਮਕੀਆਂ ਮਿਲੀਆਂ ਸੀ। ਉਨ੍ਹਾਂ ਕਿਹਾ ਕਿ ਬਿਸ਼ਨੋਈ ਗਰੋਹ ਦੇ ਮੈਂਬਰਾਂ ਨੇ ਅਪਰੈਲ ਵਿੱਚ ਅਦਾਕਾਰ ਦੀ ਬਾਂਦਰਾ ਸਥਿਤ ਰਿਹਾਇਸ਼ ਦੇ ਬਾਹਰ ਗੋਲੀਆਂ ਚਲਾਈਆਂ ਸੀ। -ਪੀਟੀਆਈ