ਇੰਦੌਰ: ਹਿੰਦੂ ਦੇਵੀ-ਦੇਵਤਿਆਂ ਬਾਰੇ ਕਥਿਤ ਇਤਰਾਜ਼ਯੋਗ ਟਿੱਪਣੀਆਂ ਦੇ ਵਿਵਾਦ ਨਾਲ ਜੁੜੇ ਕਾਮੇਡੀ ਪ੍ਰੋਗਰਾਮ ’ਚ ਸ਼ਾਮਲ ਹੋਣ ਵਾਲੇ ਦੋ ਮੁਲਜ਼ਮਾਂ ਪ੍ਰਖਰ ਵਿਆਸ (23) ਅਤੇ ਐਡਵਿਨ ਐਂਥਨੀ (25) ਨੂੰ ਮੱਧ ਪ੍ਰਦੇਸ਼ ਹਾਈ ਕੋਰਟ ਨੇ ਅੱਜ ਅੰਤਰਿਮ ਜ਼ਮਾਨਤ ਦੇ ਦਿੱਤੀ ਹੈ। ਦੋਵੇਂ ਮੁਲਜ਼ਮ ਨਵੇਂ ਸਾਲ ਦੀ ਪਹਿਲੀ ਤਾਰੀਕ ਨੂੰ ਗ੍ਰਿਫ਼ਤਾਰੀ ਤੋਂ ਬਾਅਦ ਇੱਥੇ ਕੇਂਦਰੀ ਜੇਲ੍ਹ ’ਚ ਬੰਦ ਹਨ। ਹਾਈ ਕੋਰਟ ਨੇ ਦੋਵਾਂ ਧਿਰਾਂ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਹੇਠਲੀ ਅਦਾਲਤ ਨੂੰ ਇਹ ਹੁਕਮ ਦਿੱਤਾ ਹੈ। -ਪੀਟੀਆਈ