ਕੋਲਕਾਤਾ: ਲੋਕ ਸਭਾ ’ਚ ਕਾਂਗਰਸ ਦੇ ਆਗੂ ਅਧੀਰ ਰੰਜਨ ਚੌਧਰੀ ਨੇ ਅੱਜ ਸਵਾਲ ਕੀਤਾ ਕਿ ਜੰਮੂ ਕਸ਼ਮੀਰ ਦੇ ਲੈਫਟੀਨੈਂਟ ਗਵਰਨਰ ਜੀਸੀ ਮੁਰਮੂ ਨੇ ਅਸਤੀਫਾ ਕਿਉਂ ਦਿੱਤਾ ਤੇ ਦੋਸ਼ ਲਗਾਇਆ ਕਿ ਇਸ ਸਾਬਕਾ ਆਈਏਐੱਸ ਅਧਿਕਾਰੀ ਨੂੰ ਆਪਣੇ ਵਿਚਾਰਾਂ ਦੇ ਪ੍ਰਗਟਾਵੇ ਦੀ ਕੀਮਤ ਚੁਕਾਉਣੀ ਪਈ ਹੈ। ਮੁਰਮੂ ਨੇ ਬੀਤੇ ਦਿਨ ਜੰਮੂ ਕਸ਼ਮੀਰ ਦੇ ਲੈਫਟੀਨੈਂਟ ਜਨਰਲ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਸੀ ਤੇ ਉਨ੍ਹਾਂ ਨੂੰ ਭਾਰਤ ਦੇ ਕੰਪਟਰੋਲਰ ਐਂਡ ਆਡੀਟਰ ਜਨਰਲ (ਕੈਗ) ਦੇ ਅਹੁਦੇ ’ਤੇ ਨਿਯੁਕਤ ਕੀਤਾ ਗਿਆ ਹੈ। ਉਨ੍ਹਾਂ ਕਿਹਾ, ‘ਮੈਨੂੰ ਲੱਗਦਾ ਹੈ ਕਿ ਉਨ੍ਹਾਂ ਨੂੰ ਆਪਣੇ ਵਿਚਾਰ ਪ੍ਰਗਟਾਉਣ ਬਦਲੇ ਇਹ ਵੱਡੀ ਕੀਮਤ ਚੁਕਾਉਣੀ ਪਈ ਹੈ।’ -ਪੀਟੀਆਈ