ਸ੍ਰੀਨਗਰ, 14 ਫਰਵਰੀ
ਨੈਸ਼ਨਲ ਕਾਨਫਰੰਸ ਦੇ ਉਪ ਪ੍ਰਧਾਨ ਉਮਰ ਅਬਦੁੱਲ੍ਹਾ ਨੇ ਐਤਵਾਰ ਨੂੰ ਦਾਅਵਾ ਕੀਤਾ ਕਿ ਉਨ੍ਹਾਂ ਨੂੰ ਅਤੇ ਉਨ੍ਹਾਂ ਦੇ ਪਿਤਾ ਪਿਤਾ ਅਤੇ ਸੰਸਦ ਮੈਂਬਰ ਫਾਰੂਕ ਅਬਦੁੱਲ੍ਹਾ ਸਣੇ ਸਾਰੇ ਪਰਿਵਾਰ ਨੂੰ ਅਧਿਕਾਰੀਆਂ ਨੇ ਘਰ ਵਿੱਚ ਨਜ਼ਰਬੰਦ ਕਰ ਦਿੱਤਾ ਹੈ। ਹਾਲਾਂਕਿ ਪੁਲੀਸ ਨੇ ਕਿਹਾ ਹੈ ਕਿ ਸਾਲ 2019 ਦੇ ਪੁਲਵਾਮਾ ਹਮਲੇ ਦੀ ਦੂਜੀ ਵਰ੍ਹੇਗੰਢ ਦੇ ਮੱਦੇਨਜ਼ਰ ਸੁਰੱਖਿਆ ਕਾਰਨ ਨੇਤਾਵਾਂ ਨੂੰ ਗੈਰਜ਼ਰੂਰੀ ਤੌਰ ’ਤੇ ਬਾਹਰ ਜਾਣ ਤੋਂ ਰੋਕਿਆ ਹੈ।