ਕੇਪ ਕੇਨਵੇਰਲ, 25 ਅਗਸਤ
ਪੁਲਾੜ ਖੋਜ ਏਜੰਸੀ ਨਾਸਾ ਨੇ ਆਖਿਆ ਕਿ ਭਾਰਤੀ ਮੂਲ ਦੀ ਸੁਨੀਤਾ ਵਿਲੀਅਮਸ ਸਣੇ ਦੋ ਪੁਲਾੜ ਯਾਤਰੀਆਂ ਨੂੰ ਬੋਇੰਗ ਦੇ ਨਵੇਂ ਕੈਪਸੂਲ ਰਾਹੀਂ ਧਰਤੀ ’ਤੇ ਵਾਪਸ ਲਿਆਉਣ ’ਚ ਵੱਡਾ ਜੋਖ਼ਮ ਹੋ ਸਕਦਾ ਹੈ ਅਤੇ ਸਪੇਸਐਕਸ ਰਾਹੀਂ ਵਾਪਸੀ ਲਈ ਉਨ੍ਹਾਂ ਨੂੰ ਅਗਲੇ ਵਰ੍ਹੇ ਤੱਕ ਉਡੀਕ ਕਰਨੀ ਪਵੇਗੀ। ਨਾਸਾ ਨੇ ਲੰਘੇ ਦਿਨ ਫ਼ੈਸਲਾ ਕੀਤਾ ਕਿ ਉਨ੍ਹਾਂ ਨੂੰ ਅਗਲੇ ਸਾਲ ‘ਸਪੇੇਸਐੇਕਸ’ ਦੇ ਪੁਲਾੜ ਵਾਹਨ ਰਾਹੀਂ ਵਾਪਸ ਲਿਆਂਦਾ ਜਾਵੇਗਾ। ਦੋ ਪੁਲਾੜ ਯਾਤਰੀ ਸੁਨੀਤਾ ਵਿਲੀਅਮਸ ਤੇ ਬੁਚ ਵਿਲਮੋਰ ਇਸ ਸਾਲ ਜੂਨ ਮਹੀਨੇ ਤੋਂ ਹੀ ਕੌਮਾਂਤਰੀ ਪੁਲਾੜ ਸਟੇਸ਼ਨ ’ਤੇ ਫਸੇ ਹੋਏ ਹਨ।