ਨਵੀਂ ਦਿੱਲੀ, 30 ਜੂਨ
ਕੌਮੀ ਮਹਿਲਾ ਕਮਿਸ਼ਨ ਨੇ ਟਵਿੱਟਰ ਦੇ ਮੈਨੇਜਿੰਗ ਡਾਇਰੈਕਟਰ ਨੂੰ ਇਕ ਹਫ਼ਤੇ ਦੇ ਅੰਦਰ ਪਲੇਟਫਾਰਮ ਤੋਂ ਸਾਰੀ ਅਸ਼ਲੀਲ ਸਮੱਗਰੀ ਹਟਾਉਣ ਲਈ ਕਿਹਾ ਹੈ। ਕਮਿਸ਼ਨ ਦੀ ਚੇਅਰਪਰਸਨ ਰੇਖਾ ਸ਼ਰਮਾ ਨੇ ਦਿੱਲੀ ਪੁਲੀਸ ਦੇ ਕਮਿਸ਼ਨਰ ਨੂੰ ਵੀ ਮਾਮਲੇ ਦੀ ਜਾਂਚ ਕਰ ਕੇ ਢੁੱਕਵੀਂ ਕਾਨੂੰਨੀ ਕਾਰਵਾਈ ਕਰਨ ਲਈ ਲਿਖਿਆ ਹੈ। ਕਮਿਸ਼ਨ ਵੱਲੋਂ ਜਾਰੀ ਇਕ ਬਿਆਨ ਵਿਚ ਕਿਹਾ ਗਿਆ, ‘‘ਕੌਮੀ ਮਹਿਲਾ ਕਮਿਸ਼ਨ ਨੇ ਟਵਿੱਟਰ ’ਤੇ ਵੱਡੀ ਗਿਣਤੀ ਖਾਤਾਧਾਰਕਾਂ ਵੱਲੋਂ ਅਸ਼ਲੀਲ ਸਮੱਗਰੀ ਸਾਂਝੀ ਕੀਤੇ ਜਾਣ ਦਾ ਖ਼ੁਦ ਨੋਟਿਸ ਲਿਆ ਸੀ। ਕਮਿਸ਼ਨ ਦੀ ਚੇਅਰਪਰਸਨ ਰੇਖਾ ਸ਼ਰਮਾ ਨੇ ਟਵਿੱਟਰ ਇੰਡੀਆ ਦੇ ਮੈਨੇਜਿੰਗ ਡਾਇਰੈਕਟਰ ਨੂੰ ਪੱਤਰ ਲਿਖ ਕੇ ਇਕ ਹਫ਼ਤੇ ਦੇ ਅੰਦਰ ਪਲੇਟਫਾਰਮ ਤੋਂ ਅਜਿਹੀ ਸਾਰੀ ਅਸ਼ਲੀਲ ਸਮੱਗਰੀ ਹਟਾਉਣ ਲਈ ਕਿਹਾ ਹੈ।’’ -ਪੀਟੀਆਈ