ਨਵੀਂ ਦਿੱਲੀ, 22 ਫਰਵਰੀ
ਦਿੱਲੀ ਹਾਈ ਕੋਰਟ ਨੇ ਨੈਸ਼ਨਲ ਹੈਰਾਲਡ ਮਾਮਲੇ ਵਿੱਚ ਟਰਾਇਲ (ਹੇਠਲੀ) ਕੋਰਟ ’ਚ ਸੁਣਵਾਈ ’ਤੇ ਰੋਕ ਲਾ ਦਿੱਤੀ ਹੈ। ਕੋਰਟ ਨੇ ਨੈਸ਼ਨਲ ਹੈਰਾਲਡ ਮਾਮਲੇ ਵਿੱਚ ਭਾਜਪਾ ਸੰਸਦ ਮੈਂਬਰ ਸੁਬਰਾਮਨੀਅਨ ਸਵਾਮੀ ਦੀ ਪਟੀਸ਼ਨ ’ਤੇ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਤੇ ਰਾਹੁਲ ਗਾਂਧੀ ਤੋਂ ਜਵਾਬ ਮੰਗਿਆ ਹੈ। -ਪੀਟੀਆਈ