ਨਵੀਂ ਦਿੱਲੀ, 6 ਅਕਤੂਬਰ
ਕੇਂਦਰ ਨੇ ਬੁੱਧਵਾਰ ਨੂੰ ਸੁਪਰੀਮ ਕੋਰਟ ਨੂੰ ਦੱਸਿਆ ਕਿ ਵਿਦਿਆਰਥੀਆਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਫੈਸਲਾ ਕੀਤਾ ਗਿਆ ਹੈ ਕਿ ਨੀਟ-ਸੁਪਰ ਸਪੈਸ਼ਲਿਟੀ ਪ੍ਰੀਖਿਆ ਦੇ ਪੈਟਰਨ ਵਿੱਚ ਕੀਤੀਆਂ ਗਈਆਂ ਤਬਦੀਲੀਆਂ ਅਕਾਦਮਿਕ ਸੈਸ਼ਨ 2022-23 ਤੋਂ ਲਾਗੂ ਕੀਤੀਆਂ ਜਾਣਗੀਆਂ। ਜਸਟਿਸ ਡੀਵਾਈ ਚੰਦਰਚੂੜ, ਜਸਟਿਸ ਵਿਕਰਮ ਨਾਥ ਅਤੇ ਜਸਟਿਸ ਬੀਵੀ ਨਾਗਰਤਨਾ ਦੇ ਬੈਂਚ ਨੇ ਵਧੀਕ ਸਾਲਿਸਟਰ ਜਨਰਲ ਐਸ਼ਵਰਿਆ ਭਾਟੀ ਦੀਆਂ ਦਲੀਲਾਂ ਨੂੰ ਰਿਕਾਰਡ ਵਿੱਚ ਰੱਖਿਆ ਤੇ ਉਨ੍ਹਾਂ ਵਿਦਿਆਰਥੀਆਂ ਦੀਆਂ ਪਟੀਸ਼ਨਾਂ ਦਾ ਨਬਿੇੜਾ ਕੀਤਾ, ਜਿਨ੍ਹਾਂ ਨੇ ਇਸ ਸਾਲ ਤੋਂ ਨੀਟ-ਸੁਪਰ ਸਪੈਸ਼ਲਿਟੀ ਦੇ ਪ੍ਰੀਖਿਆ ਪੈਟਰਨ ਵਿੱਚ ਬਦਲਾਅ ਕਰਨ ਬਾਰੇ ਕੇਂਦਰ ਦੇ ਪਹਿਲੇ ਫੈਸਲੇ ਨੂੰ ਚੁਣੌਤੀ ਦਿੱਤੀ।