ਨਵੀਂ ਦਿੱਲੀ: ਚੀਫ ਜਸਟਿਸ ਡੀਵਾਈ ਚੰਦਰਚੂੜ ਨੇ ਕਾਨੂੰਨਘਾੜਿਆਂ ਦੀ ਕਿਸੇ ਵੀ ਦਖ਼ਲਅੰਦਾਜ਼ੀ ਦੇ ਖਦਸ਼ੇ ਨੂੰ ਖਾਰਜ ਕਰਦਿਆਂ ਕਿਹਾ ਕਿ ਜੱਜ ਵਜੋਂ ਆਪਣੇ 24 ਸਾਲਾਂ ਦੇ ਕਾਰਜਕਾਲ ਦੌਰਾਨ ਉਨ੍ਹਾਂ ਨੂੰ ਕਦੇ ਕਿਸੇ ਸਰਕਾਰ ਵੱਲੋਂ ਸਿਆਸੀ ਦਬਾਅ ਦਾ ਸਾਹਮਣਾ ਨਹੀਂ ਕਰਨਾ ਪਿਆ। ਆਕਸਫੋਰਡ ਯੂਨੀਅਨ ਵੱਲੋਂ ਕਰਵਾਏ ਪ੍ਰੋਗਰਾਮ ਦੌਰਾਨ ਇੱਕ ਸਵਾਲ ਦਾ ਜਵਾਬ ਦਿੰਦਿਆਂ ਉਨ੍ਹਾਂ ਕਿਹਾ ਕਿ ਭਾਰਤ ਵਿੱਚ ਜੱਜਾਂ ਨੂੰ ਮੁਕੱਦਮਿਆਂ ਵਿੱਚ ਭਾਵਨਾਵਾਂ ਦੀ ਬਜਾਏ ਸੰਵਿਧਾਨਕ ਵਿਵਸਥਾ ’ਤੇ ਅਧਾਰਤ ਸਥਾਪਤ ਰਵਾਇਤਾਂ ਮੁਤਾਬਕ ਫ਼ੈਸਲੇ ਲੈਣ ਲਈ ਸਿਖਲਾਈ ਦਿੱਤੀ ਜਾਂਦੀ ਹੈ। -ਪੀਟੀਆਈ