ਪੁਣੇ, 19 ਦਸੰਬਰ
ਕੇਂਦਰੀ ਗ੍ਰਹਿ ਤੇ ਸਹਿਕਾਰਤਾ ਮੰਤਰੀ ਅਮਿਤ ਸ਼ਾਹ ਨੇ ਕਿਹਾ ਹੈ ਕਿ ਕੇਂਦਰ ਸਰਕਾਰ ਦੇਸ਼ ਵਿੱਚ ਸਹਿਕਾਰਤਾ ਖੇਤਰ ਨੂੰ ਮਜਬੂਤ ਕਰਨ ਲਈ ਖੇਤੀ ਵਿੱਤ ਦੇ ਲਈ ਨਵੀਂ ਪਾਰਦਰਸ਼ੀ ਪ੍ਰਣਾਲੀ ਸਥਾਪਤ ਕਰਨ ਦੇ ਮੰਤਵ ਲਈ ਉਪਾਅ ਕਰੇਗੀ। ਉਹ ਇਥੇ ਵੈਂਕੁੰਠ ਮਹਿਤਾ ਰਾਸ਼ਟਰੀ ਸਹਿਕਾਰੀ ਪ੍ਰਬੰਧਨ ਸੰਸਥਾ ਦੇ ਡਿਗਰੀ ਵੰਡ ਸਮਾਗਮ ਨੂੰ ਸੰਬੋਧਨ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਦੇਸ਼ ਵਿੱਚ ਜਲਦੀ ਹੀ ਨਵੀਂ ਸਹਿਕਾਰਤਾ ਨੀਤੀ ਲਿਆਂਦੀ ਜਾਵੇਗੀ। ਉਨ੍ਹਾਂ ਕਿਹਾ ਕਿ ਪਿਛਲੇ ਸਾਲਾਂ ਵਿੱਚ ਦੇਸ਼ ਵਿੱਚ ਸਹਿਕਾਰਤਾ ਅੰਦੋਲਨ ਕਮਜ਼ੋਰ ਹੋਇਆ ਹੈ। ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਅਮਿਤ ਸ਼ਾਹ ਨੇ ਕਿਹਾ ਕਿ ਇਕ ਵਾਰ ਫੇਰ ਸਹਿਕਾਰਤਾ ਅੰਦੋਲਨ ਨੂੰ ਮਜਬੂਤ ਕਰਨਾ ਹੋਵੇਗਾ ਤੇ ਇਸ ਨੂੰ ਦੇਸ਼ ਦੇ ਕੁੱਲ ਘਰੇਲੂ ਉਤਪਾਦ ਵਿੱਚ ਸਭ ਤੋਂ ਵਧ ਯੋਗਦਾਨ ਪਾਉਣ ਵਾਲਾ ਬਣਾਇਆ ਜਾਵੇਗਾ। -ਪੀਟੀਆਈ