ਨਵੀਂ ਦਿੱਲੀ, 25 ਮਈ
ਦਿੱਲੀ ਵਿੱਚ ਐੱਨਆਈਏ ਦੀ ਵਿਸ਼ੇਸ਼ ਅਦਾਲਤ ਨੇ ਅੱਜ ਕਸ਼ਮੀਰੀ ਵੱਖਵਾਦੀ ਨੇਤਾ ਯਾਸੀਨ ਮਲਿਕ ਨੂੰ ਅਤਿਵਾਦ ਲਈ ਫੰਡਿੰਗ ਮਾਮਲੇ ’ਚ ਉਮਰ ਕੈਦ ਦੀ ਸਜ਼ਾ ਸੁਣਾਈ ਅਤੇ 10 ਲੱਖ ਰੁਪਏ ਤੋਂ ਵੱਧ ਦਾ ਜੁਰਮਾਨਾ ਵੀ ਲਾਇਆ ਹੈ। ਮਲਿਕ ਨੂੰ ਕੁਝ ਦਿਨ ਪਹਿਲਾਂ ਅਤਿਵਾਦੀ ਫੰਡਿੰਗ ਮਾਮਲੇ ‘ਚ ਦੋਸ਼ੀ ਠਹਿਰਾਇਆ ਗਿਆ ਸੀ। ਇਸ ਤੋਂ ਪਹਿਲਾਂ ਐੱਨਆਈਏ ਨੇ ਮਲਿਕ ਨੂੰ ਅਤਿਵਾਦੀ ਫੰਡਿੰਗ ਮਾਮਲੇ ‘ਚ ਦੋਸ਼ੀ ਠਹਿਰਾਏ ਜਾਣ ਲਈ ਮੌਤ ਦੀ ਸਜ਼ਾ ਦੇਣ ਦੀ ਅਪੀਲ ਕੀਤੀ ਹੈ। ਵਿਸ਼ੇਸ਼ ਜੱਜ ਪ੍ਰਵੀਨ ਸਿੰਘ ਨੇ 19 ਮਈ ਨੂੰ ਮਲਿਕ ਖ਼ਿਲਾਫ਼ ਲਗਾਏ ਦੋਸ਼ਾਂ ਲਈ ਸਜ਼ਾ ਤੈਅ ਕਰਨ ਵਾਸਤੇ ਦਲੀਲਾਂ ਸੁਣਨ ਲਈ ਮਾਮਲੇ ਦੀ ਸੁਣਵਾਈ 25 ਮਈ ਲਈ ਪਾ ਦਿੱਤੀ ਸੀ। ਵਿਸ਼ੇਸ਼ ਜੱਜ ਪ੍ਰਵੀਨ ਸਿੰਘ ਨੇ ਯਾਸੀਨ ਮਲਿਕ ਨੂੰ ਯੂਏਪੀਏ ਅਤੇ ਆੲਪੀਸੀ ਦੀਆਂ ਧਾਰਾਵਾਂ ਤਹਿਤ ਵੱਖ ਵੱਖ ਅਪਰਾਧਾਂ ਲਈ ਵੱਖ-ਵੱਖ ਮਿਆਦ ਦੀ ਸਜ਼ਾ ਸੁਣਾਈ ਹੈ। ਇਹ ਸਾਰੀਆਂ ਸਜ਼ਾਵਾਂ ਇਕੱਠੀਆਂ ਚੱਲਣਗੀਆਂ।