ਟ੍ਰਿਬਿਊਨ ਨਿਊਜ਼ ਸਰਵਿਸ
ਸ਼ਿਮਲਾ, 23 ਨਵੰਬਰ
ਹਿਮਾਚਲ ਪ੍ਰਦੇਸ਼ ਸਰਕਾਰ ਨੇ ਕਰੋਨਾ ਲਾਗ ਦੇ ਵਧਦੇ ਕੇਸਾਂ ਦੇ ਮੱਦੇਨਜ਼ਰ ਸ਼ਿਮਲਾ, ਮੰਡੀ, ਕੁੱਲੂ ਤੇ ਕਾਂਗੜਾ ਜ਼ਿਲ੍ਹਿਆਂ ਵਿੱਚ ਰਾਤ ਦਾ ਕਰਫਿਊ ਲਾ ਦਿੱਤਾ ਹੈ। ਕਰਫਿਊ ਰਾਤ 8 ਵਜੇ ਤੋਂ ਸਵੇਰੇ 6 ਵਜੇ ਤਕ ਅਮਲ ਵਿੱਚ ਰਹੇਗਾ। ਸਭ ਤੋਂ ਵਧ ਪ੍ਰਭਾਵਿਤ ਚਾਰ ਜ਼ਿਲ੍ਹਿਆਂ ’ਚ ਰਾਤ ਦਾ ਕਰਫਿਊ ਲਾਉਣ ਦਾ ਫੈਸਲਾ ਮੁੱਖ ਮੰਤਰੀ ਜੈਰਾਮ ਠਾਕੁਰ ਦੀ ਪ੍ਰਧਾਨਗੀ ਵਿੱਚ ਹੋਈ ਕੈਬਨਿਟ ਮੀਟਿੰਗ ’ਚ ਲਿਆ ਗਿਆ ਹੈ।