ਤਿਰੂਵਨੰਤਪੁਰਮ, 20 ਫਰਵਰੀ
ਰਾਜ ਸਭਾ ਵਿਚ ਵਿਰੋਧੀ ਧਿਰ ਦੇ ਨਵੇਂ ਨੇਤਾ ਮਲਿਕਅਰਜੁਨ ਖੜਗੇ ਨੇ ਕਿਹਾ ਕਿ ਸਿਰਫ਼ ਵਿਰੋਧ ਲਈ ਸਰਕਾਰ ਦਾ ਵਿਰੋਧ ਉਨ੍ਹਾਂ ਦੇ ਕੰਮ ਕਰਨ ਦਾ ਤਰੀਕਾ ਨਹੀਂ ਹੈ। ਉਨ੍ਹਾਂ ਸਪੱਸ਼ਟ ਕੀਤਾ ਹੈ ਕਿ ਆਮ ਆਦਮੀ ਨੂੰ ਪ੍ਰਭਾਵਿਤ ਕਰਨ ਵਾਲੇ ਮਸਲਿਆਂ ’ਤੇ ਕੋਈ ਸਮਝੌਤਾ ਨਹੀਂ ਕੀਤਾ ਜਾਵੇਗਾ ਤੇ ਪਾਰਟੀ ਆਮ ਲੋਕਾਂ ਨਾਲ ਡੱਟ ਕੇ ਖੜੀ ਹੈ।