ਨਵੀਂ ਦਿੱਲੀ, 25 ਮਈ
ਸੁਪਰੀਮ ਕੋਰਟ ਨੇ ਕਿਹਾ ਹੈ ਕਿ ਕਿਸੇ ਵੀ ਜਾਂਚ ਏਜੰਸੀ ਦੀ ਪਹੁੰਚ ਤੋਂ ਬਾਹਰ ‘ਭਗੌੜਾ’ ਐਲਾਨੇ ਵਿਅਕਤੀ ਨੂੰ ਅਦਾਲਤ ਤੋਂ ਕੋਈ ਰਿਆਇਤ ਜਾਂ ਮੁਆਫ਼ੀ ਨਹੀਂ ਮਿਲਣੀ ਚਾਹੀਦੀ। ਜਸਟਿਸ ਦਿਨੇਸ਼ ਮਹੇਸ਼ਵਰੀ ਅਤੇ ਜਸਟਿਸ ਅਨਿਰੁਧ ਬੋਸ ਦੇ ਬੈਂਚ ਨੇ ਕਿਹਾ ਕਿ ਜਦੋਂ ਕੋਈ ਮੁਲਜ਼ਮ ਭਗੌੜਾ ਹੁੰਦਾ ਹੈ ਅਤੇ ਉਸ ਨੂੰ ਭਗੌੜਾ ਕਰਾਰ ਦਿੱਤਾ ਜਾਂਦਾ ਹੈ ਤਾਂ ਉਸ ਨੂੰ ਫੌਜ਼ਦਾਰੀ ਜਾਬਤਾ (ਸੀਆਰਪੀਸੀ) ਦੀ ਧਾਰਾ 438 ਤਹਿਤ ਕੋਈ ਰਿਆਇਤ ਦੇਣ ਦਾ ਸਵਾਲ ਹੀ ਪੈਦਾ ਨਹੀਂ ਹੁੰਦਾ।