ਨਵੀਂ ਦਿੱਲੀ, 4 ਜੁਲਾਈ
ਕੌਮੀ ਮਨੁੱਖੀ ਹੱਕ ਕਮਿਸ਼ਨ ਨੇ ਸਟੈਨ ਸਵਾਮੀ ਦੀ ਵਿਗੜੀ ਸਿਹਤ ਦੇ ਮਾਮਲੇ ਵਿਚ ਮਹਾਰਾਸ਼ਟਰ ਸਰਕਾਰ ਨੂੰ ਨੋਟਿਸ ਜਾਰੀ ਕੀਤਾ ਹੈ। ਉਨ੍ਹਾਂ ਦੀ ਕਥਿਤ ਗੰਭੀਰ ਸਥਿਤੀ ਬਾਰੇ ਕਮਿਸ਼ਨ ਨੂੰ ਸ਼ਿਕਾਇਤ ਕੀਤੀ ਗਈ ਸੀ। ਆਦਿਵਾਸੀਆਂ ਦੇ ਹੱਕਾਂ ਬਾਰੇ ਕਾਰਕੁਨ ਸਵਾਮੀ ਨੂੰ ਐਲਗਾਰ ਪ੍ਰੀਸ਼ਦ-ਮਾਓਵਾਦੀ ਸਬੰਧ ਕੇਸ ਵਿਚ ਗ੍ਰਿਫ਼ਤਾਰ ਕੀਤਾ ਗਿਆ ਸੀ। ਸੂਬੇ ਦੇ ਮੁੱਖ ਸਕੱਤਰ ਨੂੰ ਕਿਹਾ ਗਿਆ ਹੈ ਕਿ ਉਹ ਸਵਾਮੀ ਨੂੰ ਢੁੱਕਵਾਂ ਇਲਾਜ ਦੇਣ ਲਈ ਹਰ ਸੰਭਵ ਯਤਨ ਕਰਨ। -ਪੀਟੀਆਈ