ਨਵੀਂ ਦਿੱਲੀ: ਸੁਪਰੀਮ ਕੋਰਟ ਨੇ ਫਿਊਚਰ-ਰਿਲਾਇੰਸ ਸਮਝੌਤੇ ’ਤੇ ਸਥਿਤੀ ਜਿਉਂ ਦੀ ਤਿਉਂ ਕਾਇਮ ਰੱਖਣ ਲਈ ਦਿੱਲੀ ਹਾਈ ਕੋਰਟ ਦੇ ਨਿਰਦੇਸ਼ ਖ਼ਿਲਾਫ਼ ਐਮੇਜ਼ੋਨ ਦੀ ਅਪੀਲ ’ਤੇ ਅੱਜ ਸੁਣਵਾਈ ਕਰਦਿਆਂ ਫਿਊਚਰ ਰਿਟੇਲ ਲਿਮਿਟਡ ਤੇ ਹੋਰਨਾਂ ਤੋਂ ਜਵਾਬ ਮੰਗਿਆ ਹੈ। ਸੁਪਰੀਮ ਕੋਰਟ ਨੇ ਕਿਹਾ ਕਿ ਰਿਲਾਇੰਸ ਨਾਲ ਐੱਫਆਰਐੱਲ ਦੇ ਰਲੇਵੇਂ ਬਾਰੇ ਕੋਈ ਆਖਰੀ ਫ਼ੈਸਲਾ ਨਹੀਂ ਹੋਵੇਗਾ। ਬੈਂਚ ਨੇ ਕਿਹਾ ਕਿ ਐਮੇਜ਼ੋਨ ਦੀ ਅਪੀਲ ’ਤੇ ਤਿੰਨ ਹਫ਼ਤਿਆਂ ਅੰਦਰ ਜਵਾਬ ਦਿੱਤਾ ਜਾਵੇ। -ਪੀਟੀਆਈ