ਨਵੀਂ ਦਿੱਲੀ, 6 ਅਗਸਤ
ਭਾਰਤ ਵਿੱਚ ਇੱਕ ਦਿਨ ਵਿੱਚ ਕੋਵਿਡ-19 ਦੇ 19,406 ਨਵੇਂ ਕੇਸਾਂ ਦੇ ਆਉਣ ਨਾਲ ਦੇਸ਼ ਵਿੱਚ ਕੋਵਿਡ ਮਰੀਜ਼ਾਂ ਦੀ ਗਿਣਤੀ 4,41,26,994 ਹੋ ਗਈ ਹੈ। ਅੱਜ ਸਵੇਰੇ 8 ਵਜੇ ਤੱਕ ਕੇਂਦਰੀ ਸਿਹਤ ਮੰਤਰਾਲੇ ਅਨੁਸਾਰ ਕੋਵਿਡ-19 ਨਾਲ 49 ਹੋਰ ਮਰੀਜ਼ਾਂ ਦੀ ਮੌਤ ਹੋਣ ਕਾਰਨ ਭਾਰਤ ਵਿੱਚ ਮੌਤਾਂ ਦੀ ਗਿਣਤੀ ਵੱਧ ਕੇ 5,26,649 ਹੋ ਗਈ ਹੈ। ਬੀਤੇ ਚੌਵੀ ਘੰਟਿਆਂ ਦੌਰਾਨ ਪੰਜਾਬ ’ਚ ਕਰੋਨਾ ਕਾਰਨ ਇਕ ਮਰੀਜ਼ ਦੀ ਮੌਤ ਹੋਈ।