ਰਾਜੌਰੀ/ਜੰਮੂ:
ਜੰਮੂ ਕਸ਼ਮੀਰ ਦੇ ਰਾਜੌਰੀ ਜ਼ਿਲ੍ਹੇ ’ਚ ਅੱਜ ਇੱਕ ਵਾਹਨ ਤਿਲਕ ਕੇ ਡੂੰਘੀ ਖੱਡ ਵਿੱਚ ਜਾ ਡਿੱਗਿਆ। ਇਸ ਹਾਦਸੇ ’ਚ ਸੈਨਾ ਦੇ ਇੱਕ ਜਵਾਨ ਦੀ ਮੌਤ ਹੋ ਗਈ ਜਦਕਿ ਚਾਰ ਹੋਰ ਜ਼ਖ਼ਮੀ ਹੋ ਗਏ। ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ। ਅਧਿਕਾਰੀਆਂ ਨੇ ਦੱਸਿਆ ਕਿ ਇਹ ਹਾਦਸਾ ਸ਼ਾਮ ਨੂੰ ਨੌਸ਼ਹਿਰਾ ਸੈਕਟਰ ’ਚ ਕੰਟਰੋਲ ਰੇਖਾ ਨੇੜੇ ਭਵਾਨੀ ਪਿੰਡ ਕੋਲ ਵਾਪਰਿਆ। ਬਚਾਅ ਕਰਮੀਆਂ ਨੇ ਵਾਹਨ ’ਚ ਸਵਾਰ ਪੰਜ ਸੈਨਿਕਾਂ ਨੂੰ ਹਸਪਤਾਲ ਪਹੁੰਚਾਇਆ ਜਿੱਥੇ ਉਨ੍ਹਾਂ ’ਚੋਂ ਇੱਕ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ। -ਪੀਟੀਆਈ