ਨਵੀਂ ਦਿੱਲੀ (ਪੱਤਰ ਪ੍ਰੇਰਕ): ਕੌਮੀ ਰਾਜਧਾਨੀ ਦਿੱਲੀ ਵਿਚ ਹਵਾ ਦੀ ਗੁਣਵੱਤਾ ਨੂੰ ਕਾਬੂ ਹੇਠ ਰੱਖਣ ਲਈ ਅੱਜ ਤੋਂ ਸਿਰਫ਼ ਸੀਐੱਨਜੀ ਨਾਲ ਚੱਲਣ ਵਾਲੇ ਅਤੇ ਇਲੈਕਟ੍ਰਿਕ ਵਾਹਨਾਂ ਨੂੰ ਹੀ ਸ਼ਹਿਰ ਵਿੱਚ ਦਾਖ਼ਲ ਹੋਣ ਦੀ ਇਜਾਜ਼ਤ ਦਿੱਤੀ ਜਾਵੇਗੀ। ਬਾਕੀ ਵਾਹਨਾਂ ਦੇ ਦਾਖ਼ਲੇ ’ਤੇ 3 ਦਸੰਬਰ ਤੱਕ ਪਾਬੰਦੀ ਰਹੇਗੀ। ਜਾਣਕਾਰੀ ਅਨੁਸਾਰ 18 ਨਵੰਬਰ ਤੋਂ ਜ਼ਰੂਰੀ ਸੇਵਾਵਾਂ ਨੂੰ ਛੱਡ ਕੇ ਟਰੱਕਾਂ ਤੇ ਹੋਰ ਵਾਹਨਾਂ ਦਾ ਦਾਖ਼ਲਾ ਪਹਿਲਾਂ ਹੀ ਬੰਦ ਕੀਤਾ ਹੋਇਆ ਹੈ।