ਨਵੀਂ ਦਿੱਲੀ, 17 ਦਸੰਬਰ
ਉੱਤਰ ਪ੍ਰਦੇਸ਼ ਵਿੱਚ ਲਖੀਮਪੁਰ ਖੀਰੀ ਹਿੰਸਾ ਮਾਮਲੇ ਵਿੱਚ ਅੱਜ ਲੋਕ ਸਭਾ ਵਿੱਚ ਕਾਂਗਰਸ ਸਮੇਤ ਕੁਝ ਵਿਰੋਧੀ ਪਾਰਟੀਆਂ ਦੇ ਮੈਂਬਰਾਂ ਨੇ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੈ ਮਿਸ਼ਰਾ ਦੇ ਅਸਤੀਫੇ ਦੀ ਮੰਗ ਲਈ ਜ਼ੋਰਦਾਰ ਢੰਗ ਨਾਲ ਆਵਾਜ਼ ਉਠਾਈ। ਇਸ ਕਾਰਨ ਸਦਨ ਦੀ ਕਾਰਵਾਈ ਸ਼ੁਰੂ ਹੋਣ ਤੋਂ ਕਰੀਬ ਅੱਧੇ ਘੰਟੇ ਬਾਅਦ ਦੁਪਹਿਰ 2 ਵਜੇ ਤੱਕ ਲਈ ਮੁਲਤਵੀ ਕਰ ਦਿੱਤੀ ਗਈ ਤੇ ਇਸ ਬਾਅਦ ਸਦਨ ਜਦੋਂ ਮੁੜ ਜੁੜਿਆ ਤਾਂ ਹਾਲਾਤ ਪਹਿਲਾਂ ਵਾਲੇ ਰਹੇ ਜਿਸ ਕਾਰਨ ਸਦਨ ਸਾਰੇ ਦਿਨ ਲਈ ਉਠਾਅ ਦਿੱਤਾ ਗਿਆ।