ਓਟਵਾ: ਭਾਰਤੀ ਮੂਲ ਦੇ ਕੈਨੇਡਿਆਈ ਸੰਸਦ ਮੈਂਬਰ ਚੰਦਰ ਆਰੀਆ ਨੇ 1985 ’ਚ ਏਅਰ ਇੰਡੀਆ ਉਡਾਣ 182 ’ਚ ਬੰਬ ਧਮਾਕੇ ਕਿਸੇ ‘ਵਿਦੇਸ਼ੀ ਖੁਫ਼ੀਆ ਏਜੰਸੀ’ ਦੀ ਕਥਿਤ ਸ਼ਮੂਲੀਅਤ ਦਾ ਪਤਾ ਲਾਉਣ ਲਈ ਨਵੇਂ ਸਿਰੇ ਤੋਂ ਜਾਂਚ ਦੀ ਮੰਗ ਵਾਲੀ ਪਟੀਸ਼ਨ ਦੀ ਨਿਖੇਧੀ ਕੀਤੀ ਤੇ ਦੋਸ਼ ਲਾਇਆ ਕਿ ਇਹ ਖਾਲਿਸਤਾਨੀ ਕੱਟੜਪੰਥੀਆਂ ਦੀਆਂ ‘ਸਾਜ਼ਿਸ਼ੀ ਚਾਲਾਂ’ ਨੂੰ ਉਤਸ਼ਾਹਿਤ ਕਰਦੀ ਹੈ। ਮੌਂਟਰੀਅਲ-ਨਵੀਂ ਦਿੱਲੀ ਏਅਰ ਇੰਡੀਆ ‘ਕਨਿਸ਼ਕ’ ਉਡਾਣ-182 ਵਿੱਚ 23 ਜੂਨ 1985 ਨੂੰ ਹੀਥਰੋ ਹਵਾਈ ਅੱਡੇ ’ਤੇ ਉੱਤਰਨ ਤੋਂ ਪਹਿਲਾਂ ਹੋਏ ਧਮਾਕੇ ’ਚ ਜਹਾਜ਼ ਵਿੱਚ ਸਵਾਰ ਸਾਰੇ 329 ਯਾਤਰੀ ਮਾਰੇ ਗਏ ਸਨ।