ਨਵੀਂ ਦਿੱਲੀ, 27 ਜੁਲਾਈ
ਤਿ੍ਣਮੂਲ ਕਾਂਗਰਸ ਦੀ ਆਗੂ ਅਤੇ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਮੰਗਲਵਾਰ ਨੂੰ ਕਿਹਾ ਕਿ ਵਿਰੋਧੀ ਪਾਰਟੀਆਂ ਦੀ ਏਕਤਾ ਆਪਣੇ ਆਪ ਆਕਾਰ ਲੈ ਲਏਗੀ। ਮਮਤਾ ਬੈਨਰਜੀ ਜੋ ਦਿੱਲੀ ਵਿੱਚ ਹਨ ਨੇ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ । ਉਨ੍ਹਾਂ ਪ੍ਧਾਨ ਮੰਤਰੀ ਨੂੰ ਅਪੀਲ ਕੀਤੀ ਕਿ ਆਬਾਦੀ ਨੂੰ ਦੇਖਦਿਆਂ ਉਨ੍ਹਾਂ ਦੇ ਸੂਬੇ ਨੂੰ ਹੋਰ ਕਰੋਨਾ ਵੈਕਸੀਨ ਦਿੱਤੀ ਜਾਵੇ। ਸੱਤਾਧਾਰੀ ਐਨਡੀਏ ਖ਼ਿਲਾਫ਼ ਵਿਰੋਧੀ ਪਾਰਟੀਆਂ ਦੀ ਏਕਤਾ ਸਬੰਧੀ ਸਵਾਲ ਦੇ ਜਵਾਬ ਵਿੱਚ ਉਨ੍ਹਾਂ ਕਿਹਾ ਕਿ ਇਹ ਆਪਣੇ ਆਪ ਹੀ ਆਕਾਰ ਲੈ ਲਏਗਾ। ਇਹ ਪੁੱਛੇ ਜਾਣ ਕਿ ਉਹ ਵਿਰੋਧੀ ਪਾਰਟੀਆਂ ਦੀ ਅਗਵਾਈ ਕਰਨਗੇ। ਉਨ੍ਹਾਂ ਕਿਹਾ ਕਿ ਮੁਲਕ ਵਿਰੋਧੀ ਪਾਰਟੀਆਂ ਦੀ ਅਗਵਾਈ ਕਰੇਗਾ। -ਏਜੰਸੀ