ਚੰਡੀਗੜ੍ਹ, 28 ਅਗਸਤ
ਕੇਂਦਰ ਦੀ ਯੂਨੀਫਾਈਡ ਪੈਨਸ਼ਨ ਸਕੀਮ (ਯੂਪੀਐੱਸ) ਨੂੰ ‘ਮੁਲਾਜ਼ਮ ਵਿਰੋਧੀ’ ਕਰਾਰ ਦਿੰਦਿਆਂ ਕਾਂਗਰਸ ਦੇ ਸੰਸਦ ਮੈਂਬਰ ਦੀਪੇਂਦਰ ਸਿੰਘ ਹੁੱਡਾ ਨੇ ਕਿਹਾ ਕਿ ਉਨ੍ਹਾਂ ਦੀ ਪਾਰਟੀ 1 ਅਕਤੂਬਰ ਨੂੰ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਤੋਂ ਬਾਅਦ ਹਰਿਆਣਾ ਵਿੱਚ ਸੱਤਾ ਵਿੱਚ ਆਵੇਗੀ ਅਤੇ ਪੁਰਾਣੀ ਪੈਨਸ਼ਨ ਯੋਜਨਾ ਨੂੰ ਲਾਗੂ ਕਰੇਗੀ। ਸ੍ਰੀ ਹੁੱਡਾ ਨੇ ਕਿਹਾ, ‘ਯੂਪੀਐੱਸ ਸਰਕਾਰੀ ਕਰਮਚਾਰੀਆਂ ਨਾਲ ਐੱਨਪੀਐੱਸ (ਨਵੀਂ ਪੈਨਸ਼ਨ ਸਕੀਮ) ਨਾਲੋਂ ਵੱਡਾ ਧੋਖਾ ਹੈ। ਵਿਧਾਨ ਸਭਾ ਚੋਣਾਂ ਤੋਂ ਬਾਅਦ ਕਾਂਗਰਸ ਹਰਿਆਣਾ ਵਿੱਚ ਸਰਕਾਰ ਬਣਾਏਗੀ ਅਤੇ ਪੁਰਾਣੀ ਪੈਨਸ਼ਨ ਯੋਜਨਾ (ਓਪੀਐੱਸ) ਨੂੰ ਲਾਗੂ ਕਰਨ ਲਈ ਸਰਕਾਰੀ ਕਰਮਚਾਰੀਆਂ ਦੀ ਮੰਗ ਨੂੰ ਪੂਰਾ ਕਰੇਗੀ।’