ਮੁੰਬਈ, 29 ਅਕਤੂਬਰ
ਇੱਥੋਂ ਦੀ ਇੱਕ ਅਦਾਲਤ ਨੇ ਪੁਲੀਸ ਨੂੰ ਅਦਾਕਾਰਾ ਕੰਗਨਾ ਰਣੌਤ ਅਤੇ ਉਸ ਦੀ ਭੈਣ ਰੰਗੋਲੀ ਚੰਦੇਲ ਵੱਲੋਂ ਕਥਿਤ ਤੌਰ ’ਤੇ ਸੋਸ਼ਲ ਮੀਡੀਆ ’ਤੇ ਇੱਕ ਖ਼ਾਸ ਫ਼ਿਰਕੇ ਖ਼ਿਲਾਫ਼ ਕਥਿਤ ਤੌਰ ’ਤੇ ਨਫ਼ਰਤੀ ਅਤੇ ਇਤਰਾਜ਼ਯੋਗ ਟਿੱਪਣੀਆਂ ਕਰਨ ਦੇ ਮਾਮਲੇ ਦੀ ਜਾਂਚ ਸ਼ੁਰੂ ਕਰਨ ਲਈ ਕਿਹਾ ਹੈ। ਮੈਟਰੋਪੌਲੀਟਨ ਮੈਜਿਸਟਰੇਟ ਭਾਗਵਤ ਟੀ ਜ਼ਿਰੇਪ ਨੇ ਜਾਂਚ ਲਈ ਹੁਕਮ ਦਿੰਦਿਆਂ ਕਿਹਾ ਕਿ ਮੁਲਜ਼ਮਾਂ ਦੀ ਭੂਮਿਕਾ ਸਬੰਧੀ ਤੈਅ ਕਰਨ ਲਈ ਇਹ ਜ਼ਰੂਰੀ ਸੀ। ਅਦਾਲਤ ਨੇ ਸਬੰਧਤ ਪੁਲੀਸ ਸਟੇਸ਼ਨ ਨੂੰ 5 ਦਸੰਬਰ ਤੱਕ ਰਿਪੋਰਟ ਦੇਣ ਲਈ ਵੀ ਕਿਹਾ ਹੈ। ਐਡਵੋਕੇਟ ਅਲੀ ਕਾਸ਼ਿਫ ਖਾਨ ਦੇਸ਼ਮੁੱਖ ਨੇ ਅਦਾਲਤ ਨੂੰ ਦੱਸਿਆ ਕਿ ਅੰਬੋਲੀ ਪੁਲੀਸ ਵੱਲੋਂ ਕੋਈ ਕਾਰਵਾਈ ਨਹੀਂ ਕੀਤੀ ਗਈ, ਜਿੱਥੇ ਉਨ੍ਹਾਂ ਦੋਵਾਂ ਭੈਣਾਂ ਖ਼ਿਲਾਫ਼ ਸ਼ਿਕਾਇਤ ਦਰਜ ਕਰਵਾਈ ਸੀ। ਸ਼ਿਕਾਇਤ ਮੁਤਾਬਕ ਰੰਗੋਲੀ ਚੰਦੇਲ ਨੇ ਅਪਰੈਲ ਵਿੱਚ ਇੱਕ ਖ਼ਾਸ ਫ਼ਿਰਕੇ ਨੂੰ ਮੁੱਖ ਰੱਖਦਿਆਂ ਟਵਿੱਟਰ ’ਤੇ ਇੱਕ ਨਫ਼ਰਤੀ ਭਾਸ਼ਣ ਦਿੱਤਾ ਸੀ। -ਪੀਟੀਆਈ