ਸਰਬਜੀਤ ਸਿੰਘ ਭੰਗੂ
ਪਟਿਆਲਾ, 28 ਅਗਸਤ
ਪਟਿਆਲਾ ਸ਼ਹਿਰ ਦੇ ਤ੍ਰਿਪੜੀ ਖੇਤਰ ਦੇ ਵਸਨੀਕ ਭੈਣ -ਰਾ ਨੇ ਅੱਜ ਇਥੇ ਭਾਖੜਾ ਨਹਿਰ ਵਿੱਚ ਛਾਲ ਮਾਰ ਦਿੱਤੀ, ਜਿਸ ਦੌਰਾਨ ਭਰਾ ਦੀ ਮੌਤ ਹੋ ਗਈ, ਜਦਕਿ ਉਸ ਦੀ ਭੈਣ ਨੂੰ ਗੋਤਾਖੋਰਾਂ ਨੇ ਬਚਾ ਲਿਆ। ਭਾਵੇਂ ਪੁਲੀਸ ਵੱਲੋਂ ਅਜੇ ਜਾਂਚ ਪੜਤਾਲ ਕੀਤੀ ਜਾ ਰਹੀ ਹੈ ਪਰ ਮੁੱਢਲੀ ਜਾਣਕਾਰੀ ਅਨੁਸਾਰ ਇਨ੍ਹਾਂ ਦੋਵਾਂ ਬੱਚਿਆਂ ਦੇ ਮਾਪਿਆਂ ਦੀ ਮੌਤ ਹੋ ਚੁੱਕੀ ਹੈ, ਜਿਸ ਕਾਰਨ ਉਨ੍ਹਾਂ ਨੇ ਅਜਿਹਾ ਕਦਮ ਚੁੱਕਿਆ। ਥਾਣਾ ਤ੍ਰਿਪੜੀ ਦੇ ਐੱਸਐੱਚਓ ਹਰਜਿੰਦਰ ਸਿੰਘ ਢਿੱਲੋਂ ਨੇ ਇਸ ਘਟਨਾ ਦੀ ਪੁਸ਼ਟੀ ਕੀਤੀ ਹੈ।